← ਪਿਛੇ ਪਰਤੋ
ਹੁਸ਼ਿਆਰਪੁਰ, 8 ਜੁਲਾਈ 2020 - ਹੁਸ਼ਿਆਰਪੁਰ ਦੇ ਐੱਸ.ਡੀ.ਐਮ. ਅਮਿਤ ਮਹਾਜਨ ਅਤੇ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੋਵਾਂ ਅਧਿਕਾਰੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਉਕਤ ਦੋਵਾਂ ਅਧਿਕਾਰੀਆਂ ਦੇ ਟਿਰੂਨਿਟ ਮਸ਼ੀਨ ਨਾਲ ਸਿਵਲ ਹਸਪਤਾਲ 'ਚ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ 9 ਜੁਲਾਈ ਨੂੰ ਨਗਰ ਨਿਗਮ ਅਤੇ ਐੱਸ.ਡੀ.ਐਮ. ਦਫ਼ਤਰ ਦੇ ਸਮੂਹ ਮੁਲਾਜ਼ਮਾਂ ਦੇ ਸੈਂਪਲ ਲਏ ਜਾਣਗੇ। ਇਸ ਤੋਂ ਬਿਨਾਂ ਅੱਜ ਜ਼ਿਲ੍ਹੇ 'ਚ ਕੁੱਲ 15 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 507 ਹੋ ਗੀ ਹੈ ਜਦੋਂ ਕਿ ਅਜੇ ਵੀ 98 ਕੇਸ ਐਕਟਿਵ ਹਨ।
Total Responses : 936