ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 1 ਅਗਸਤ 2020 - ਪੰਜਾਬ ਦੇ ਮੁੱਖ ਮੰਤਰੀ,ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਨੂੰ ਕੋਰੋਨਾ ਮੁਕਤ ਕਰਨ ਦੇ ਮੰਤਵ ਤਹਿਤ ਚਲਾਏ ਮਿਸ਼ਨ ਫਤਿਹ ਤਹਿਤ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਦੀ ਯੋਗ ਅਗਵਾਈ ਹੇਠ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਇਸੇ ਹੀ ਲੜੀ ਤਹਿਤ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਆਈ.ਡੀ.ਐਸ.ਪੀ ਬ੍ਰਾਂਚ ਦਾ ਦੌਰਾ ਕਰਕੇ ਕੋਰੋਨਾ ਦੀ ਸੈਂਪਲਿੰਗ ਪ੍ਰਕਿਰਿਆ, ਰਿਪੋਰਟਾਂ, ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਸਬੰਧੀ ਕੰਮ-ਕਾਜ ਦਾ ਜਾਇਜ਼ਾ ਲਿਆ ਅਤੇ ਦਿਸ਼ਾ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਜ਼ਿਲ੍ਹਾ ਅੇਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ,ਕੋਵਿਡ-19 ਦੇ ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ,ਡੈਟਾ ਮੈਨੇਜਰ ਪ੍ਰਿਤਪਾਲ ਸਿੰਘ ਅਤੇ ਮਲਟੀ ਪਰਪਜ਼ ਹੈਲਥ ਵਰਕਰ ਮਨਦੀਪ ਸਿੰਘ ਵੀ ਹਾਜ਼ਰ ਸਨ।ਡਾ.ਰਜਿੰਦਰ ਨੇ ਕਿਹਾ ਕਿ ਕੋਰੋਨਾ ਦੀ ਚੇਨ ਤੋੜਨ ਲਈ ਸਾਨੂੰ ਇਸ ਭਿਆਨਕ ਬਿਮਾਰੀ ਨਾਲ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਹੈ,ਸੁਚੇਤ ਰਹਿਣ, ਲਾਪਰਵਾਹੀ ਨਾ ਵਰਤਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਸਮਾਜਿਕ ਦੂਰੀ ਬਣਾ ਕੇ ਰੱਖਣ,ਮਾਸਕ ਜਾਂ ਕੱਪੜੇ ਨਾਲ ਨੱਕ ਤੇ ਮੂੰਹ ਢੱਕ ਕੇ ਰੱਖਣ ਅਤੇ ਵਾਰ-ਵਾਰ ਹੱਥ ਧੋਣ ਦੀ ਸਲਾਹ ਵੀ ਦਿੱਤੀ।
ਇਸ ਮੌਕੇ ਕੋਰੋਨਾ ਦੀ ਰੋਕਥਾਮ ਲਈ ਮਸ਼ਿਨ ਫਤਿਹ ਤਹਿਤ ਤਿਆਰ ਕੀਤੀ ਜਾਗਰੂਕਤਾ ਸਮੱਗਰੀ ਜਨਤਕ ਸਥਾਨਾਂ ਤੇ ਪ੍ਰਦਰਸ਼ਿਤ ਕਰਨ ਪਰਚੇ ਤਕਸੀਮ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਕੋਵਾ ਪੰਜਾਬ ਐਪ ਜਰੀਏ ਮਿਸ਼ਨ ਫਤਿਹ ਨਾਲ ਜੋੜਨ ਲਈ ਸਰਗਰਮੀਆਂ ਤੇਜ ਕਰਨ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ। ਉਨਾਂ ਦੱਸਿਆ ਕਿ ਵਿਭਾਗ ਅਧੀਨ ਕੰਮ ਕਰ ਰਹੀਆਂ ਆਸ਼ਾ ਘਰ-ਘਰ ਕੋਰੋਨਾ ਤੋਂ ਬਚਾਅ ਸਬੰਧੀ ਜਾਣਕਾਰੀ ਦੇ ਰਹੀਆਂ ਹਨ।ਕੋਰੋਨਾ ਸੈਂਪਲਿੰਗ ਪ੍ਰਕਿਰਿਆ ਦੀ ਸਹੀ ਜਾਣਕਾਰੀ ਦਿੰਦਿਆਂ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।
ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵੱਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਚੱਲ ਰਿਹਾ ਹੈ, ਕੋਰੋਨਾ ਦੀ ਰੋਕਥਾਮ ਲਈ ਵਿਭਾਗ ਵੱਲੋਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਜਾ ਰਹੇ ਹਨ। ਉਨਾਂ ਕਿਹਾ ਕਿ ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਜਾ ਕੇ ਕੋਰੋਨਾ ਸੈਂਪਲ ਦੇ ਸਕਦਾ ਹੈ।