ਰਾਜਵੰਤ ਸਿੰਘ
- ਜ਼ਿਲ੍ਹੇ ’ਚ ਅੱਜ ਫ਼ਿਰ ਕੋਰੋਨਾ ਦੇ 32 ਨਵੇਂ ਕੇਸਾਂ ਦੀ ਪੁਸ਼ਟੀ
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ 2020-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ 32 ਨਵੇਂ ਕੇਸਾਂ ਦੀ ਵੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ 5 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 14 ਕੇਸ ਮਲੋਟ, 2 ਕੇਸ ਗਿੱਦੜਬਾਹਾ, 4 ਕੇਸ ਪੱਕੀ ਟਿੱਬੀ, 2 ਕੇਸ ਮੰਡੀ ਕਿੱਲਿਆਂਵਾਲੀ, 1 ਕੇਸ ਪਿੰਡ ਧਿਗਾਣਾ, 1 ਕੇਸ ਪਿੰਡ ਵੱਟੂ, 1 ਕੇਸ ਛੱਤੇਆਣਾ, 1 ਕੇਸ ਰਣਜੀਤਗੜ੍ਹ ਤੇ 1 ਕੇਸ ਬੁਰਜ਼ ਸਿੱਧਵਾਂ ਨਾਲ ਸਬੰਧਿਤ ਹਨ। ਅੱਜ 409 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1261 ਸੈਂਪਲ ਬਕਾਇਆ ਹਨ। ਅੱਜ ਜ਼ਿਲੇ੍ਹੇ ਭਰ ਅੰਦਰੋਂ 557 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2211 ਹੋ ਗਿਆ ਹੈ, ਜਿਸ ਵਿੱਚੋਂ 1514 ਮਰੀਜ਼ਾਂ ਨੂੰ ਛੂੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 664 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਅੱਜ 27 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ।
57 ਤੇ 87 ਸਾਲਾ ਵਿਅਕਤੀਆਂ ਦੀ ਮੌਤ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਕੋਰੋਨਾ ਕਰਕੇ ਦੋ ਹੋਰ ਮੌਤਾਂ ਹੋਈਆਂ ਹਨ। ਮਿ੍ਰਤਕ ਸ੍ਰੀ ਮੁਕਤਸਰ ਸਾਹਿਬ ਤੇ ਪਿੰਡ ਬੁਰਜ ਸਿੱਧਵਾਂ ਨਾਲ ਸਬੰਧਿਤ ਸਨ। ਪਹਿਲਾ ਮਿ੍ਰ੍ਰਤਕ ਦੀ ਉਮਰ 57 ਸਾਲ ਸੀ, ਜਿਸਨੂੰ ਬਠਿੰਡਾ ਦੇ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਸੀ, ਜਿਸਦੀ ਅੱਜ ਮੌਤ ਹੋਈ ਹੈ। ਦੂਜਾ ਮਿ੍ਰਤਕ 8