ਜਗਮੀਤ ਸਿੰਘ
ਭਿੱਖੀਵਿੰਡ, 23 ਸਤੰਬਰ 2020 - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦੇਣ ਲਈ ਸ਼ੁਰੂ ਕੀਤੀ ਗਈ ਸਕੀਮ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਵਿਧਾਇਕ ਸੁਖਪਾਲ ਸਿੰਘ ਭੁੱਲਰ, ਐਸ.ਡੀ.ਐਮ ਪੱਟੀ ਰਾਜੇਸ਼ ਸ਼ਰਮਾ, ਜਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ, ਪ੍ਰਿੰਸੀਪਲ ਅੰਜੂ ਸੇਠੀ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਜਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਦਿਨੋ-ਦਿਨ ਵੱਧਦੀ ਜਾ ਰਹੀ ਹੈ, ਜੋ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਉਜਵਲ ਭਵਿੱਖ ਲਈ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਕੇ ਉਚ ਦਰਜੇ ਦੀ ਵਿਦਿਆ ਦਿਵਾਉਣ।
ਵਿਧਇਕ ਸੁਖਪਾਲ ਸਿੰਘ ਭੁੱਲਰ ਨੇ ਬੋਲਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਬੰਦ ਹੋਏ ਸਕੂਲਾਂ ਦੌਰਾਨ ਅਧਿਆਪਕਾਂ ਵੱਲੋਂ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ, ਜਿਸ ਲਈ ਸਮਾਰਟ ਫੋਨ ਹੋਣਾ ਲਾਜ਼ਮੀ ਹੈ। ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਪੜਾਈ ਨੂੰ ਵੇਖਦਿਆਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 31 ਲੱਖ ਵਿਦਿਆਰਥੀਆਂ ਨੂੰ ਫਰੀ ਸਮਾਰਟ ਫੋਨ ਦੇਣ ਦਾ ਜੋ ਬੀੜਾ ਚੁੱਕਿਆ ਗਿਆ, ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਹਨਾਂ ਆਖਿਆ ਕਿ ਇਕੱਲੇ ਜਿਲ੍ਹਾ ਤਰਨ ਤਾਰਨ ਅੰਦਰ 18000 ਫਰੀ ਮੋਬਾਈਲ ਦਿੱਤੇ ਜਾ ਰਹੇ ਹਨ ਅਤੇ ਇਹ ਸਮਾਰਟ ਫੋਨ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਾਰਗਰ ਸਾਬਤ ਹੋਣਗੇ। ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਪ੍ਰਿੰਸੀਪਲ ਅੰਜੂ ਸੇਠੀ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਐਸ.ਡੀ.ਐਮ ਰਾਜੇਸ਼ ਸ਼ਰਮਾ, ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਂਨ ਰਾਜਵੰਤ ਸਿੰਘ ਪਹੂਵਿੰਡ, ਪ੍ਰਧਾਨ ਕ੍ਰਿਸ਼ਨਪਾਲ ਜੱਜ, ਕਾਂਗਰਸੀ ਆਗੂ ਬੱਬੂ ਸ਼ਰਮਾ, ਸਰਪੰਚ ਇੰਦਰਬੀਰ ਸਿੰਘ ਪਹੂਵਿੰਡ, ਚੇਅਰਮੈਂਨ ਵਰਿੰਦਰਬੀਰ ਸਿੰਘ ਕਾਜੀਚੱਕ, ਵਿਲਸਨ ਮਸੀਹ, ਜੱਸ ਵਾਂ, ਪ੍ਰਧਾਨ ਸਕੱਤਰ ਸਿੰਘ ਡਲੀਰੀ, ਸਿਤਾਰਾ ਸਿੰਘ ਡਲੀਰੀ, ਆੜ੍ਹਤੀ ਦੀਪਕ ਕੁਮਾਰ, ਸਰਪੰਚ ਮਨਦੀਪ ਸਿੰਘ, ਸਰਪੰਚ ਸਤਨਾਮ ਸਿੰਘ ਭਿੱਖੀਵਿੰਡ, ਸਰਬਜੀਤ ਸਿੰਘ ਡਲੀਰੀ, ਸਰਪੰਚ ਬਲਜੀਤ ਸਿੰਘ ਫਰੰਦੀਪੁਰ, ਪੀ.ਏ ਕੰਵਲ ਭੁੱਲਰ, ਪੀ.ਏ ਵਰਿਆਮ ਸਿੰਘ, ਪੀ.ਏ ਸਤਨਾਮ ਸਿੰਘ, ਸ਼ਹਿਰੀ ਪ੍ਰਧਾਨ ਨਰਿੰਦਰ ਬਿੱਲਾ, ਅੰਗਰੇਜ ਸਿੰਘ ਵਾਂ, ਰਾਜਬੀਰ ਸਿੰਘ ਡਿਪਟੀ, ਮਾਸਟਰ ਸਤਵਿੰਦਰ ਸਿੰਘ ਪੰਨੂ, ਮਨਮੀਤ ਸਿੰਘ ਆਦਿ ਸਕੂਲ ਸਟਾਫ ਤੇ ਇਲਾਕੇ ਦੇ ਮੋਹਤਬਾਰ ਵਿਅਕਤੀ ਹਾਜਰ ਸਨ।