← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ 2020 - ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕੀਤੇ ਜਾ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ। ਉਪਰੋਕਤ ਜਾਣਕਾਰੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਦਿੱਤੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮਾਰਨ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ, ਜਦੋਂ ਕਿ ਪੰਜਾਬ ਦੇ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਪੱਖੋਂ ਕਮਜੋਰ ਹੋ ਚੁੱਕੇ ਹਨ। ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮਾਰਨ ਵਾਲੀਆਂ ਨੀਤੀਆਂ ਵਾਪਸ ਲਵੇ ਤੇ ਜਾਰੀ ਕੀਤੇ ਗਏ ਬਿੱਲ ਰੱਦ ਕੀਤੇ ਜਾਣ, ਕਿਉਂਕਿ ਸੂਬੇ ਦਾ ਬੱਚਾ-ਬੱਚਾ ਇਸ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਥਾਂ-ਥਾਂ ’ਤੇ ਹੋਣ ਵਾਲੇ ਰੋਸ ਪ੍ਰਦਰਸਨਾਂ ਵਿੱਚ ਪੁੱਜਣਗੀਆਂ।
Total Responses : 260