← ਪਿਛੇ ਪਰਤੋ
ਫਿਰੋਜ਼ਪੁਰ 24 ਸਤੰਬਰ 2020 : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ ਮੋਬਾਇਲ ਫੋਨ ਅਤੇ ਬੈਰਕ ਨੰਬਰ 1 ਦੇ ਵਿਚੋਂ ਇਕ ਲਾਵਾਰਿਸ ਮੋਬਾਇਲ ਬਰਾਮਦ ਹੋਇਆ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏਐੱਸਆਈ ਦਲੀਪ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਵੱਲੋਂ ਭੇਜੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਫਿਰੋਜ਼ਪੁਰ ਸ਼ਹਿਰ ਦੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਦਲੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਮੁਤਾਬਿਕ ਮਿਤੀ 23 ਸਤੰਬਰ 2020 ਨੂੰ ਤਲਾਸ਼ੀ ਦੌਰਾਨ ਹਵਾਲਾਤੀ ਨਮਨਦੀਪ ਗਦਾਰਾ ਉਰਫ ਪਿੰਟੂ ਪੁੱਤਰ ਰਾਜ ਕੁਮਾਰ ਵਾਸੀ ਲਾਲਗੜ੍ਹ ਜਟਾਨ ਹਾਲ ਗਲੀ ਨੰਬਰ 1 ਬਸੰਤ ਨਗਰੀ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਟੱਚ ਸਕਰੀਨ ਰੰਗ ਗੋਲਡਨ ਸਮੇਤ ਬੈਟਰੀ ਤੇ ਸਿੰਮ ਕਾਰਡ ਜੀਓ ਕੰਪਨੀ ਬਰਾਮਦ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸੇ ਤਲਾਸ਼ੀ ਦੌਰਾਨ ਬਲਾਕ ਨੰਬਰ 3 ਬੈਰਕ ਨੰਬਰ 1 ਦੇ ਪਿਛਲੇ ਪਾਸੇ ਇਕ ਲਾਵਾਰਿਸ ਮੋਬਾਇਲ ਫੋਨ ਮਾਰਕਾ ਸੈਮਸੰਗ ਰੰਗ ਕਾਲਾ ਸਮੇਤ ਬੈਟਰੀ ਤੇ ਬਿਨ੍ਹਾ ਸਿੰਮ ਕਾਰਡ ਬਰਾਮਦ ਹੋਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਦਲੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਵਾਲਾਤੀ ਅਤੇ ਅਣਪਛਾਤੇ ਵਿਅਕਤੀ ਖਿਲਾਫ 52-ਏ ਪਰੀਸੰਨਜ਼ ਐਕਟ 1894 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 934