← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 24 ਸਤੰਬਰ 2020 - ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕੀਤੇ ਜਾ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ । ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮਾਰਨ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ , ਜਦੋਂ ਕਿ ਪੰਜਾਬ ਦੇ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਪੱਖੋਂ ਕਮਜੋਰ ਹੋ ਚੁੱਕੇ ਹਨ । ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮਾਰਨ ਵਾਲੀਆਂ ਨੀਤੀਆਂ ਵਾਪਸ ਲਵੇ ਤੇ ਜਾਰੀ ਕੀਤੇ ਗਏ ਬਿੱਲ ਰੱਦ ਕੀਤੇ ਜਾਣ ਕਿਉਂਕਿ ਸੂਬੇ ਦਾ ਬੱਚਾ ਬੱਚਾ ਇਸ ਦਾ ਵਿਰੋਧ ਕਰ ਰਿਹਾ ਹੈ । ਉੱਧਰ ਜੱਥੇਬੰਦੀ ਦੀ ਸੂਬਾ ਜਰਨਲ ਸਕੱਤਰ ਗੁਰਮੀਤ ਕੌਰ ਗੋਨਿਆਣਾ, ਬਲਾਕ ਬਠਿੰਡਾ ਦੀ ਪ੍ਰਧਾਨ ਅੰਮਿ੍ਰਤਪਾਲ ਕੌਰ ਬੱਲੂਆਣਾ ਅਤੇ ਬਠਿੰਡਾ ਸ਼ਹਿਰੀ ਦੀ ਪ੍ਰਧਾਨ ਜਸਵੀਰ ਕੌਰ ਨੇ ਕਿਹਾ ਕਿ ਕਿਸਾਨ ਸੰਘਰਸ਼ ’ਚ ਵੱਡੀ ਗਿਣਤੀ ਵਰਕਰਾਂ ਤੇ ਹੈਲਪਰਾਂ ਭਾਗ ਲੱਣਗੀਆਂ। ਉਨ੍ਹਾਂ ਦੱਸਿਆ ਕਿ ਸਮੂਹ ਆਂਗਣਵਾੜੀ ਮੁਲਾਜਮਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਬਿੱਲ ਲਿਆ ਕੇ ਮੋਦੀ ਸਰਕਾਰ ਨੇ ਪੰਜਾਬ ਦੇ ਸਾਰੇ ਵਰਗਾਂ ਨਾਲ ਧਰੋਹ ਕਮਾਇਆ ਹੈ।
Total Responses : 189