ਨਿਰਵੈਰ ਸਿੰਘ ਸਿੰਧੀ
ਮਮਦੋਟ, 24 ਸਤੰਬਰ 2020 - ਕੇਂਦਰ ਸਰਕਾਰ ਵੱਲੋਂ ਲਿਆਦੇ ਗਏ ਖੇਤੀ ਆਰਡੀਨੈਸ ਬਿੱਲ ਦਾ ਕਿਸਾਨ ਜਥੇਬੰਦੀਆਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਲੋਕ ਚੇਤਨਾ ਮੰਚ ਵੱਲੋਂ ਮੀਟਿੰਗ ਕਰਕੇ ਇਸ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ ਕੀਤਾ ਗਿਆ ਅਤੇ ਕੱਲ੍ਹ ਮਿਤੀ 25 ਸਤੰਬਰ ਨੂੰ ਪ੍ਰਗਟ ਸਾਹਿਬ ਗੁਰੂਦੁਆਰਾ ਵਿਖੇ ਹੋ ਰਹੇ ਰੋਸ ਪ੍ਰਦਰਸ਼ਨ ਕਿਸਾਨਾਂ ਦੇ ਅੰਦੋਲਨ ’ਚ ਸ਼ਾਮਿਲ ਹੋਣ ਦਾ ਫੈਂਸਲਾਂ ਕੀਤਾ ਗਿਆ। ਮੰਚ ਦੇ ਕਨਵੀਨਰ ਕੁਲਦੀਪ ਸਿੰਘ ਨੇ ਕਿਹਾ ਕਿ ਇਹ ਖੇਤੀ ਆਰਡੀਨੈਸ ਕਿਸਾਨ ਵਿਰੋਧੀ ਹੈ ਅਤੇ ਇਹ ਪੂੰਜੀਪਤੀਆਂ ਦੇ ਹੱਕ ਵਿੱਚ ਹੈ। ਇਸ ਦੇ ਰਾਹੀਂ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਇਸ ਮੌਕੇ ਮੰਚ ਦੇ ਕਨਵੀਨਰ ਕੁਲਦੀਪ ਸਿੰਘ, ਬਲਰਾਜ ਸਿੰਘ ਸੰਧੂ, ਚਰਨਜੀਤ ਸਿੰਘ ਗੱਟੀ ਮੱਤੜ, ਗੁਰਜੰਟ ਸਿੰਘ ਦਿਲਾਰਾਮ, ਸੁਖਦੇਵ ਸਿੰਘ ਸਿੱਧੂ, ਰਜਿੰਦਰ ਸਿੰਘ ਡੇਅਰੀ ਵਾਲੇ, ਰਿਟਾ: ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ, ਦਲਜੀਤ ਸਿੰਘ ਜੋਸਨ ਆਦਿ ਹਾਜਰ ਸਨ।