ਹਰੀਸ਼ ਕਾਲੜਾ
- 29 ਸਤੰਬਰ ਨੂੰ ਦਾਣਾ ਮੰਡੀ ਚਮਕੌਰ ਸਾਹਿਬ ਵਿਖੇ ਲਗਾਇਆ ਜਾਣ ਵਾਲਾ ਰੋਜਗਾਰ ਮੇਲਾ ਬਦਲ ਕੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੂਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਸ਼੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਜਾਵੇਗਾ : ਸੋਨਾਲੀ ਗਿਰੀ
ਰੂਪਨਗਰ, 24 ਸਤੰਬਰ 2020 - ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਦੇ ਤਹਿਤ ਨੋਕਰੀਆਂ ਮੁਹੱਈਆਂ ਕਰਾਉਣ ਲਈ ਸ਼ੁਰੂ ਕੀਤੀ ਗਈ ਘਰ-ਘਰ ਰੋਜਗਾਰ ਯੌਜਨਾ ਅਧੀਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ 24 ਸਤੰਬਰ ਤੋਂ 30 ਸਤੰਬਰ ਦੌਰਾਨ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਰੋਜਗਾਰ ਮੋਲਿਆਂ ਨੁੰ ਸਫਲਤਾ ਪੂਰਵਕ ਨੇਪੜੇ ਚਾੜ੍ਹਨ ਲਈ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ, ਰੂਪਨਗਰ ਵਲੋਂ ਦੱਸਿਆ ਗਿਆ ਕਿ ਕੋਵਿੱਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਤਿੰਨ ਭਾਗਾਂ ਵਿੱਚ ਲਗਾਏ ਜਾਣਗੇ। ਵਰਚੂਅਲ ਮੇਲੇ ਜੂਮ ਐਪ ਰਾਹੀਂ, ਫਿਜੀਕਲ ਮੇਲੇ ਅਤੇ ਡਾਇਰੈਕਟ ਇੰਟਰਵਿਓ ਰਾਹੀਂ। ਉਨ੍ਹਾਂ ਅੱਗੇ ਦਸਿਆ ਕਿ ਮਿਤੀ 29 ਸਤੰਬਰ 2020 ਨੂੰ ਦਾਣਾ ਮੰਡੀ ਚਮਕੌਰ ਸਾਹਿਬ ਵਿਖੇ ਲਗਾਇਆ ਜਾਣ ਵਾਲਾ ਰੋਜਗਾਰ ਮੇਲਾ ਬਦਲ ਕੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੂਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਸ਼੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ ਵੱਖ ਕੰਪਨੀਆਂ ਵਲੋਂ ਨੌਜਵਾਨਾ ਨੂੰ ਰੋਜਗਾਰ ਮੁਹਈਆਂ ਕਰਵਾਉਣ ਦੇ ਮੰਤਵ ਨਾਲ ਸ਼ਿਰਕਤ ਕੀਤੀ ਜਾਵੇਗੀ।
ਰਮਨਦੀਪ ਕੌਰ, ਰੋਜਗਾਰ ਅਫਸਰ ਵਲੋਂ ਦਸਿਆ ਗਿਆ ਕਿ ਵੱਧ ਤੋਂ ਵੱਧ ਬੇ-ਰੋਜਗਾਰ ਪ੍ਰਾਰਥੀਆਂ ਨੂੰ ਰੋਜਗਾਰ ਮੇਲੇ ਲਈ ਸਦਾ ਦਿੱਤਾ ਜਾਂਦਾ ਹੈ। ਇਨ੍ਹਾਂ ਮੇਲਿਆਂ ਸਬੰਧੀ ਮੁਕੰਮਲ ਜਾਣਕਾਰੀ "www.pgrkam.com"ਤੇ ਉਪਲਬੱਧ ਹੈ। ਇਸ ਤੋਂ ਇਲਾਵਾ ਉਹ ਦਫਤਰ ਦੇ ਹੈਲਪਲਾਈਨ ਨੰਬਰ 85570-10066 ਅਤੇ ਦਫਤਰ ਦੀ ਈਮੇਲ ਆਈਡੀ dbeerprhelp@gmail.com?. ਤੇ ਸੰਪਰਕ ਕਰ ਸਕਦੇ ਹਨ। ਮੀਨਕਾਸ਼ੀ ਬੇਦੀ ਪਲੇਸਮੈਂਟ ਅਫਸਰ ਨੇ ਦਸਿਆ ਕਿ ਇਨ੍ਹਾਂ ਮੇਲਿਆ ਵਿਚ ਨਾਮਵਰ ਕੰਪਨੀਆਂ ਸ਼ਾਮਲ ਹੋ ਰਹੀਆਂ ਹਨ। ਸੁਪ੍ਰੀਤ ਕੌਰ, ਕਰੀਅਰ ਕਾਊਸਲਰ ਵਲੋਂ ਬੇ-ਰੋਜਗਾਰ ਪ੍ਰਾਰਥੀਆਂ ਨੂੰ ਕਿਤਾ ਕੋਰਸਾਂ,ਟ੍ਰੇਨਿੰਗ ਸਹੂਲਤਾਵਾਂ ਅਤੇ ਸਵੈ-ਰੋਜਗਾਰ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਸਰਕਾਰ ਵਲੋਂ ਲਗਾਏ ਜਾ ਰਹੇ ਰੋਜਗਾਰ ਮੇਲਆਂ ਦਾ ਲਾਭ ਉਠਾਉਣ ਲਈ ਬੇ-ਰੋਜਗਾਰ ਪ੍ਰਾਰਥੀਆਂ ਨੂੰ ਜਰੂਰੀ ਸ਼ਮੂਲੀਅਤ ਕਰਨੀ ਚਾਹੀਦੀ ਹੈ।