ਵਰਦੇਵ ਸਿੰਘ ਨੋਨੀ ਮਾਨ ਦੇ ਨਾਲ ਵਰਕਰ ਰਵਾਨਾ ਹੋਣ ਮੌਕੇ । ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 24 ਸਤੰਬਰ ;
ਪੰਜਾਬ , ਪੰਜਾਬੀ ਅਤੇ ਪੰਜਾਬੀਅਤ ਦੀ ਅਲੰਬਰਦਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੇਂ ਦੀ ਨਜਾਕਤ ਨੂੰ ਦੇਖਦੇ ਕਿਸਾਨਾਂ ਦੇ ਹੱਕਾਂ ਲਈ ਲੜ੍ਹਾਈ ਲੜਣ ਦਾ ਜੋ ਫੈਸਲਾ ਲਿਆ ਹੈ , ਉਸੇ ਤਹਿਤ ਅੱਜ ਅਕਾਲੀ ਵਰਕਰ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਰੱਖੀ ਰੋਸ ਰੈਲੀ ਵਿੱਚ ਸ਼ਾਮਲ ਹੋਣ ਲਈ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਤਲਵੰਡੀ ਸਾਬੋ ਲਈ ਰਵਾਨਾ ਹੋਏ ।
ਹਲਕਾ ਇੰਚਾਰਜ ਦੇ ਗੁਰੂ ਹਰਸਹਾਏ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਸ਼ੁਰੂ ਹੋਇਆ ਮੋਰਚਾ ਫਤਿਹ ਹਾਸਲ ਹੋਣ ਤੱਕ ਜਾਰੀ ਰਹੇਗਾ ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ ਜਿਥੇ ਉਹ ਕਿਸਾਨਾਂ ਨਾਲ ਅਰਦਾਸ ਚ ਸ਼ਾਮਿਲ ਹੋਏ, ਗੁਰੂਹਰਸਹਾਏ ਦੇ ਅਕਾਲੀ ਵਰਕਰ ਵਰਦੇਵ ਸਿੰਘ ਮਾਨ ਹਲਕਾ ਇੰਚਾਰਜ ਦੀ ਅਗਵਾਈ ਚ ਤਲਵੰਡੀ ਸਾਬੋ ਲਈ ਰਵਾਨਾ ਹੋਏ ਅਤੇ ਸੁਖਬੀਰ ਸਿੰਘ ਬਾਦਲ ਨਾਲ ਅਰਦਾਸ ਚ ਸ਼ਾਮਿਲ ਹੋਏ ।
ਵਰਦੇਵ ਸਿੰਘ ਮਾਨ ਨੇ ਕਿਹਾ ਕਿ ਜਿਸ ਤਰਾਂ ਕੇਂਦਰ ਨੇ ਕਿਸਾਨ ਵਿਰੋਧੀ ਤਿੰਨ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਹਨ ਜੋ ਕਿਸਾਨਾਂ ਨਾਲ ਧੱਕਾ ਹੈ ।
ਉਹਨਾਂ ਕਿਹਾ ਕਿ ਕਿਸਾਨਾਂ ਨੂੰ ਭਵਿੱਖ ਵਿਚ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ ।
ਇਸ ਰੋਸ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਤੋਂ ਅਸਤੀਫਾ ਦੇ ਕਿਸਾਨਾਂ ਨਾਲ ਖੜਨ ਦਾ ਸਬੂਤ ਦਿੰਦੇ ਹੋਏ ਲੜਾਈ ਲੜਨ ਦਾ ਐਲਾਨ ਕੀਤਾ ਸੀ ।
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ 25 ਸਤੰਬਰ ਦਿਨ ਸ਼ੁਕਰਵਾਰ ਨੂੰ ਆਪਣੇ - ਆਪਣੇ ਹਲਕੇ ਚ ਰੋਡ ਨੂੰ ਜਾਮ ਕਰਨ ਤੇ ਰੋਸ ਪ੍ਰਗਟ ਕਰਨ ।
ਵਰਦੇਵ ਸਿੰਘ ਮਾਨ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ 25 ਸਤੰਬਰ ਦਿਨ ਸ਼ੁਕਰਵਾਰ ਨੂੰ ਗੁਰੂਹਰਸਹਾਏ ਦੇ ਸਮੂਹ ਵਰਕਰ ਸਵੇਰੇ 11 ਵਜੇ ਤੋਂ 2 ਵਜੇ ਤੱਕ ਗੋਲੂ ਕਾ ਮੋੜ ਵਿਖੇ ਫਿਰੋਜ਼ਪੁਰ-ਫਾਜ਼ਿਲਕਾ ਮੇਨ ਰੋਡ ਨੂੰ ਜਾਮ ਕਰਨ ਰੋਸ ਪ੍ਰਗਟ ਕਰਨਗੇ|