← Go Back
ਕਾਬੁਲ, 18 ਮਈ 2019 - ਅਫ਼ਗਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਕਰੀਬ ਛੇ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸਰਕਾਰ ਦੇ ਬੁਲਾਰੇ ਇਸਮਾਤੁੱਲਾ ਮੁਰਾਦੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫੌਜ ਨੇ ਇੱਕ ਵਿਸ਼ੇਸ਼ ਮੁਹਿੰਮ ਤਹਿਤ ਸੂਬਾਈ ਰਾਜਧਾਨੀ ਕੁੰਦੁਜ ਸ਼ਹਿਰ ਦੇ ਬਾਹਰੀ ਇਲਾਕੇ 'ਚ ਸਥਿਤ ਆਕ ਮਸਜਿਦ ਇਲਾਕੇ 'ਚ ਦੇਰ ਰਾਤ ਤਾਲਿਬਾਨੀ ਠਿਕਾਣਿਆਂ 'ਤੇ ਛਾਪੇਮਾਰੀ ਕਰਕੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਪਰ ਇਸ ਦੌਰਾਨ ਹੀ ਅੱਤਵਾਦੀਆਂ ਨੇ ਫੌਜ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਫੌਜ ਨੇ ਵੀ ਇਸ ਗੋਲੀਬਾਰੀ ਦਾ ਜਵਾਬ ਦਿੰਦਿਆਂ ਕਰੀਬ ਛੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਤੋਂ ਬਿਨਾਂ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਈ ਇਸ ਮੁੱਠਭੇੜ ਦੌਰਾਨ ਚਾਰ ਅੱਤਵਾਦੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।
Total Responses : 267