← Go Back
ਇਸਲਾਮਾਬਾਦ, 11 ਜੂਨ 2019 - ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਇਸਲਾਮਾਬਾਦ ਦੀ ਅਦਾਲਤ ਨੇ ਕੌਮੀ ਜਵਾਬਦੇਹੀ ਬਿਊਰੋ ਦੀ 11 ਦਿਨਾਂ ਦੀ ਰਿਮਾਂਡ 'ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਜ਼ਰਦਾਰੀ ਨੂੰ ਇਹ ਰਿਮਾਂਡ ਫ਼ਰਜ਼ੀ ਬੈਂਕ ਖਾਤਿਆ ਦੇ ਮਾਮਲੇ 'ਚ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਜ਼ਰਦਾਰੀ ਅਤੇ ਉਨ੍ਹਾਂ ਦੀ ਭੈਣ ਦੀ ਸਥਾਈ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਕੌਮੀ ਜਵਾਬਦੇਹੀ ਬਿਊਰੋ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਉਸਨੂੰ 11 ਦਿਨਾਂ ਦੀ ਰਿਮਾਂਡ 'ਤੇ ਭੇਜ ਦਿੱਤਾ ਹੈ।
Total Responses : 942