← Go Back
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨ 'ਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਕਰੀਬ 23 ਲੋਕਾਂ ਦੇ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਘਟਨਾ ਉੱਤਰੀ-ਪੱਛਮੀ ਪਾਕਿਸਤਾਨ ਦੀ ਦੱਸੀ ਜਾ ਰਹੀ ਹੈ ਜਿਥੇ ਇੱਕ ਪਹਾੜੀ ਇਲਾਕੇ 'ਚ ਯਾਤਰੀਆਂ ਨਾਲ 2019 ਭਰੀ ਬੱਸ ਦੇ ਬਰੇਕ ਫੇਲ੍ਹ ਹੋ ਜਾਣ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ।
ਸਥਾਨਕ ਮੀਡੀਆ ਅਨੁਸਾਰ ਇਸ ਦੁਰਘਟਨਾ 'ਚ ਹੁਣ ਤੱਕ 23 ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕ ਜ਼ਖ਼ਮੀ ਹੋ ਗਏ। ਬੱਸ ਸਕਾਰਦੂ ਤੋਂ ਰਾਵਲਪਿੰਡੀ ਜਾ ਰਹੀ ਸੀ।
Total Responses : 933