ਸਿਆਟਲ, 23 ਜਨਵਰੀ 2020 - ਅਮਰੀਕਾ ਦੇ ਸੂਬੇ ਵਾਸ਼ਿੰਗਟਨ ਦੇ ਸ਼ਹਿਰ ਸਿਆਟਲ 'ਚ ਬੁੱਧਵਾਰ ਸ਼ਾਮ ਨੂੰ ਹੋਈ ਫਾਇਰਿੰਗ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।
ਵਿਦੇਸ਼ੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੁਲਿਸ ਦੁਆਰਾ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ ਜੋਮੌਕੇ ਤੋਂ ਵਾਰਦਾਤ ਉਪਰੰਤ ਭੱਜਣ 'ਚ ਕਾਮਯਾਬ ਹੋ ਗਿਆ ਸੀ।
ਘਟਨਾ ਦੇਖਣ ਵਾਲੇ ਆਸਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਾਮ 5 ਵਜੇ ਦੇ ਕਰੀਬ ਗੋਲੀਆਂ ਚੱਲਣ ਦੀ ਅਵਾਜ਼ ਸੁਣੀ। ਜਿਸ ਥਾਂ ਇਹ ਘਰਨਾ ਵਾਪਰੀ, ਉਹ ਕਾਫੀ ਭੀੜ ਭੜੱਕੇ ਵਾਲੀ ਜਗ੍ਹਾ ਦੱਸੀ ਜਾ ਰਹੀ ਹੈ। ਘਟਨਾ 'ਚ ਜ਼ਖਮੀ ਹੋਏ ਪੰਜ ਜਣਿਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ।