← Go Back
ਨਵੀਂ ਦਿੱਲੀ, 25 ਜਨਵਰੀ 2020 - ਕੋਰੋਨਾਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਚੀਨ 'ਚ ਹੁਣ ਤੱਕ ਇਸ ਵਾਇਰਸ ਕਾਰਨ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲ ਰਹੀ ਹੈ ਜਦੋਂ ਕਿ 800 ਤੋਂ ਜ਼ਿਆਦਾ ਲੋਕ ਇਸ ਵਾਇਰਸ ਦਾ ਸ਼ਿਕਾਰ ਦੱਸੇ ਜਾ ਰਹੇ ਹਨ। ਇਸ ਤੋਂ ਬਿਨਾਂ ਚੀਨ ਨੇ ਆਪਣੇ 13 ਸ਼ਹਿਰਾਂ 'ਚ ਯਾਤਰਾ 'ਤੇ ਪਾਬੰਦੀ ਵੀ ਲਾ ਦਿੱਤੀ ਹੈ। ਇਸ ਤੋਂ ਬਿਨਾਂ ਹੁਣ ਕੋਰੋਨਾ ਵਾਇਰਸ ਨੇ ਯੂਰਪ 'ਚ ਵੀ ਦਸਤਕ ਦੇ ਦਿੱਤੀ ਹੈ। ਫਰਾਂਸ 'ਚ ਵੀ ਇਸ ਵਾਇਰਸ ਦੇ ਦੋ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸਹ ਵਾਇਰਸ ਭਾਰਤ 'ਚ ਵੀ ਐਂਟਰੀ ਕਰ ਚੁੱਕਾ ਹੈ। ਮੁੰਬਈ 'ਚ ਚੀਨ ਤੋਂ ਆਏ 3 ਵਿਅਕਤੀਆਂ ਦੇ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਖ਼ਦਸ਼ੇ ਕਾਰਨ ਉਨ੍ਹਾਂ ਨੂੰ ਮੈਡੀਕਲ ਨਿਗਰਾਨੀ 'ਚ ਰੱਖਿਆ ਗਿਆ ਹੈ।
Total Responses : 189