ਹਰਦਮ ਮਾਨ
ਸਰੀ, 16 ਸਤੰਬਰ 2020- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਸਤੰਬਰ ਮਹੀਨੇ ਦੀ ਮੀਟਿੰਗ ਪ੍ਰਸਿੱਧ ਪੰਜਾਬੀ ਨਾਵਲਕਾਰ ਗਿਆਨੀ ਕੇਸਰ ਸਿੰਘ ਨੂੰ ਸਮਰਪਿਤ ਕੀਤੀ ਗਈ। ਜ਼ੂਮ ਉਪਰ ਆਨਲਾਈਨ ਹੋਈ ਇਸ ਮੀਟਿੰਗ ਵਿਚ ਮੇਜਰ ਸਿੰਘ ਭੁੱਲਰ ਅਤੇ ਪ੍ਰਿੰ. ਗੁਰਬਖ਼ਸ਼ ਸਿੰਘ ਸ਼ੇਰਗਿੱਲ ਦੇ ਸਦੀਵੀ ਵਿਛੋੜੇ ਉਪਰ ਦੁੱਖ ਪ੍ਰਗਟ ਕੀਤਾ ਗਿਆ ਅਤੇ ਸਭਾ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਨਕਲਾਬੀ ਕਵੀ ਪਾਸ਼ ਨੂੰ ਵੀ ਯਾਦ ਕੀਤਾ ਗਿਆ ।
ਮੀਟਿੰਗ ਦੀ ਪ੍ਰਧਾਨਗੀ ਪ੍ਰਿਤਪਾਲ ਗਿੱਲ ਨੇ ਕੀਤੀ ਅਤੇ ਉਨ੍ਹਾਂ ਗਿਆਨੀ ਕੇਸਰ ਸਿੰਘ ਬਾਰੇ ਜਾਣਕਾਰੀ ਸਾਂਝੀ ਕੀਤੀ। ਉਪਰੰਤ ਮੀਡੀਆ ਕਰਮੀ ਤੇ ਸਾਹਿਤਕਾਰ ਲਾਟ ਭਿੰਡਰ ਅਤੇ ਹਰਚੰਦ ਸਿੰਘ ਗਿੱਲ ਨੇ ਗਿਆਨੀ ਕੇਸਰ ਸਿੰਘ ਬਾਰੇ ਯਾਦਾਂ ਤਾਜ਼ਾ ਕੀਤੀਆਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਬਾਰੇ ਸਰੋਤਿਆਂ ਨਾਲ ਸਾਂਝ ਪਾਈ।
ਰਚਨਾਤਮਿਕ ਦੌਰ ਵਿਚ ਲਾਟ ਭਿੰਡਰ, ਪੰਜਾਬੀ ਲਿਖਾਰੀ ਸਾਹਿਤ ਸਭਾ ਸਿਆਟਲ ਦੇ ਸ਼ਿੰਦਰਪਾਲ ਔਜਲਾ, ਸੁਖਵਿੰਦਰ ਸਿੰਘ ਬੋਦਲਾ ਅਤੇ ਸਕੱਤਰ ਬਲਿਹਾਰ ਸਿੰਘ ਲਹਿਲ ਤੋਂ ਇਲਾਵਾ ਸੁੱਖੀ ਸਿੱਧੂ, ਹਰਬੰਸ ਕੌਰ ਬੈਂਸ, ਸੁਖਦੀਪ ਸਿੰਘ ਗਿੱਲ, ਸੁਰਜੀਤ ਸਿੰਘ ਮਾਧੋਪੁਰੀ, ਪ੍ਰਿਤਪਾਲ ਗਿੱਲ, ਰੂਪਿੰਦਰ ਖਹਿਰਾ ਰੂਪੀ, ਪ੍ਰਿੰ. ਸੁਰਿੰਦਰਪਾਲ ਕੌਰ ਬਰਾੜ, ਹਰਚੰਦ ਸਿੰਘ ਗਿੱਲ, ਅਮਰੀਕ ਸਿੰਘ ਲੇਲ੍ਹ, ਹਰਜਿੰਦਰ ਸਿੰਘ ਚੀਮਾ ਅਤੇ ਪਲਵਿੰਦਰ ਸਿੰਘ ਰੰਧਾਵਾ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਅੰਤ ਵਿਚ ਪ੍ਰਿਤਪਾਲ ਗਿੱਲ ਨੇ ਸਭ ਦਾ ਧੰਨਵਾਦ ਕੀਤਾ। ਮੀਟਿੰਗ ਦਾ ਸੰਚਾਲਨ ਪਲਵਿੰਦਰ ਸਿੰਘ ਰੰਧਾਵਾ ਨੇ ਕੀਤਾ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com