ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਡੀਜੀਐਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 12 ਮਈ 2022 - ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋ ਕੇ ਉਹ ਖ਼ੁਦ ਨੂੰ ਵੱਡੇ ਭਾਗਾਂ ਵਾਲਾ ਸਮਝਦੇ ਹਨ ਅਤੇ ਜੋ ਆਨੰਦ ਉਨਾਂ ਨੂੰ ਇੱਥੇ ਮਿਲਿਆ ਹੈ, ਉਸ ਨੂੰ ਉਹ ਬਿਆਨ ਨਹੀਂ ਕਰ ਸਕਦੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਹਿੰਦਰਾ ਐਂਡ ਮਹਿੰਦਰਾ ਟਰੈਕਟਰ ਕੰਪਨੀ ਦੇ ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਡੀਜੀਐਮ ਪਰਸੁੁਮ ਧਵਨ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਕੀਰਤਨ ਵੀ ਸਰਵਨ ਕੀਤਾ।
ਉਪਰੰਤ ਭੋਰਾ ਸਾਹਿਬ ਅਤੇ ਬੇਰੀ ਸਾਹਿਬ ਦੇ ਦਰਸ਼ਨ ਵੀ ਕੀਤੇ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਾ ਸਿੰਘ ਵੱਲੋਂ ਡੀ ਜੀ ਐਮ ਪਰਸੁਮ ਧਵਨ, ਏਰੀਆ ਮੈਨੇਜਰ ਸੰਜੇ ਦੱਤ ਅਤੇ ਟੈਰੀਟਰੀ ਮੈਨੇਜਰ ਸੌਰਵ ਮਨਕੋਟੀਆ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ।ਗਿਆ। ਇਸ ਮੌਕੇ ਮਹਿੰਦਰਾ ਕੰਪਨੀ ਦੇ ਸਥਾਨਕ ਡੀਲਰ ਗਿੱਲ ਆਟੋਜ਼ ਦੇ ਚੇਅਰਮੈਨ ਸਤਨਾਮ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ, ਐੱਮਡੀ ਦਿਲਬਾਗ ਸਿੰਘ ਗਿੱਲ, ਡਾਇਰੈਕਟਰ ਬਚਿੱਤਰ ਸਿੰਘ ਗਿੱਲ, ਬਲਕਰਨ ਸਿੰਘ, ਬਲਜੋਧ ਸਿੰਘ ਆਦਿ ਵੀ ਹਾਜ਼ਰ ਸਨ।