Budget 2023:ਇਨਕਮ ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ, ਪੜ੍ਹੋ ਵੇਰਵਾ
ਨਵੀਂ ਦਿੱਲੀ, 1 ਫਰਵਰੀ, 2023: ਵਿੱਤ ਮੰਤਰੀ ਨਿਰਮਲਾ ਸੀਤਾਰਾਮ ਨੇ ਅੱਜ ਐਲਾਨ ਕੀਤਾ ਕਿ ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ’ਤੇ ਕੋਈ ਟੈਕਸ ਨਹੀਂ ਲੱਗੇਗਾ। ਇਸਦੇ ਨਾਲ ਹੀ 9 ਤੋਂ 12 ਲੱਖ ਰੁਪਏ ਤੱਕ ਦੀ ਆਮਦਨ ’ਤੇ 15 ਫੀਸਦੀ ਟੈਕਸ ਲੱਗੇਗਾ ਅਤੇ 12 ਤੋਂ 15 ਲੱਖ ਰੁਪਏ ਦੀ ਆਮਦਨ ’ਤੇ 20 ਫੀਸਦੀ ਟੈਕਸ ਲੱਗੇਗਾ।