ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਨੇ ਕੀਤਾ ਨਵੀਂ ਕਮੇਟੀ ਦਾ ਗਠਨ
- ਵਪਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ-ਅਸ਼ੋਕ
ਰੋਹਿਤ ਗੁਪਤਾ
ਗੁਰਦਾਸਪੁਰ 31 ਜੁਲਾਈ 2024 - ਆਮ ਆਦਮੀ ਪਾਰਟੀ ਨਾਲ ਸੰਬੰਧਿਤ ਵਪਾਰ ਮੰਡਲ ਦੀ ਮੀਟਿੰਗ ਪੰਜਾਬ ਹੈਲਥ ਕਾਰਪੋਰੇਸ਼ਨ ਸਿਸਟਮ ਦੇ ਚੇਅਰਮੈਨ ਰਮਨ ਬਹਿਲ ਦੇ ਗ੍ਰਹਿ ਵਿਖੇ ਪ੍ਰਧਾਨ ਅਸ਼ੋਕ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਪ੍ਰਧਾਨ ਅਸ਼ੋਕ ਮਹਾਜਨ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਹਮੇਸ਼ਾ ਵਪਾਰੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ਵਪਾਰ ਮੰਡਲ ਵੱਲੋਂ ਇੱਕ ਕਮੇਟੀ ਵੀ ਬਣਾਈ ਗਈ ਹੈ। ਤਾਂ ਜੋ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ਼ਹਿਰ ਵਿੱਚ ਸੱਤ ਦੁਕਾਨਾਂ ਨੂੰ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਪੰਜਾਬ ਹੈਲਥ ਕਾਰਪੋਰੇਸ਼ਨ ਸਿਸਟਮ ਦੇ ਚੇਅਰਮੈਨ ਰਮਨ ਬਹਿਲ ਨੇ ਸਾਰੇ ਪੀੜਤਾਂ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸੂਬਾ ਸਰਕਾਰ ਵੱਲੋਂ ਦਵਾ ਕੇ ਕੇ ਸ਼ਲਾਘਾਯੋਗ ਕੰਮ ਕੀਤਾ ਹੈ।
ਮਹਾਜਨ ਨੇ ਕਿਹਾ ਕਿ ਭਵਿੱਖ ਵਿੱਚ ਵੀ ਬਹਿਲ ਦੇ ਸਹਿਯੋਗ ਨਾਲ ਪਹਿਲ ਦੇ ਆਧਾਰ ’ਤੇ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਭਾਗ ਵਪਾਰੀਆਂ ਨੂੰ ਬਿਨਾਂ ਕਿਸੇ ਕਾਰਨ ਤੰਗ ਕਰਦਾ ਹੈ ਤਾਂ ਵਪਾਰ ਮੰਡਲ ਚਟਾਨ ਵਾਂਗ ਵਪਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਤਰ੍ਹਾਂ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਰਘੁਬੀਰ ਸਿੰਘ ਕਾਲੜਾ, ਸਕੱਤਰ ਹਿਤੇਸ਼ ਮਹਾਜਨ, ਸੰਯੁਕਤ ਸਕੱਤਰ ਰਜਿੰਦਰ ਨੰਦਾ, ਜਨਰਲ ਸਕੱਤਰ ਯੋਗੇਸ਼ ਸ਼ਰਮਾ, ਰਜਿੰਦਰ ਨਈਅਰ, ਸਬਜ਼ੀ ਮੰਡੀ ਪ੍ਰਧਾਨ ਯੂਨੀਅਨ ਰਵੀ ਮਹਾਜਨ, ਰਾਜ ਕੁਮਾਰ, ਨਿਸ਼ਾਂਤ ਮਹਾਜਨ, ਬਬਲੂ, ਸੁਰੇਸ਼ ਸੈਣੀ, ਦਿਨੇਸ਼ ਕੁਮਾਰ, ਸੁਧੀਰ ਧਵਨ, ਡਾ. ਕੇਵਲ ਸਰਾਫ਼, ਮੋਹਿਤ ਸਰਨਾ, ਕੌਸ਼ਲ ਗਾਰਮੈਂਟ, ਰੋਮੀ ਮਹਾਜਨ, ਰਵਿੰਦਰ ਗੰਡੋਤਰਾ ਅਤੇ ਕੇਵਲ ਕ੍ਰਿਸ਼ਨ ਮਹਾਜਨ ਆਦਿ ਹਾਜ਼ਰ ਸਨ।