ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ. ਨਗਰ 08 ਅਕਤੂਬਰ 2024 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਵਰਮਾ ਨੇ ਜ਼ਿਲ੍ਹਾ ਕਮੇਟੀ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ, ਇਸ ਲਈ ਉਨ੍ਹਾਂ ਨੂੰ ਪੰਜਾਬ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਵਿੱਚ ਸੂਬੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਯਤਨਾਂ ਚ ਭਾਈਵਾਲ ਹੁੰਦਿਆਂ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ।
ਸੁਖਾਵੇਂ ਮਾਹੌਲ ਵਿੱਚ ਹੋਈ ਇਸ ਜਾਣ ਪਛਾਣ ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵਪਾਰਕ ਭਾਈਚਾਰੇ ਦੇ ਵਿਕਾਸ ਅਤੇ ਸਫਲਤਾ ਲਈ ਤਨਦੇਹੀ ਨਾਲ ਕੰਮ ਕਰਦਾ ਰਹੇਗਾ ਅਤੇ ਉਨ੍ਹਾਂ ਵੱਲੋਂ ਦਿੱਤੀ ਜਾਂਦੀ ਕਿਸੇ ਵੀ ਫ਼ੀਡਬੈਕ ਨੂੰ ਗੰਭੀਰਤਾ ਨਾਲ ਲਵੇਗਾ।
ਇਸ ਮੌਕੇ ਦਵਿੰਦਰ ਲੌਂਗੀਆ,ਕੰਵਲਜੀਤ ਸਿੰਘ,ਪ੍ਰੀਤਪਾਲ ਸਿੰਘ,ਜਸਬੀਰ ਸਿੰਘ,ਸਰਬਜੀਤ ਸਿੰਘ,ਹਰਮਨਪ੍ਰੀਤ ਸਿੰਘ,ਜਤਿੰਦਰਬੀਰ ਸਿੰਘ,ਦਵਿੰਦਰ ਸਿੰਘ,ਸੁਰਿੰਦਰ ਸਿੰਘ,ਰਣਜੀਤ ਸਿੰਘ, ਸੰਦੀਪ ਸਿੰਘ,ਪਵਿੱਤਰਪਾਲ ਸਿੰਘ, ਗਗਨਦੀਪ ਕੁਮਾਰ,ਪ੍ਰਭਜੋਤ ਸਿੰਘ,ਨਵਜੋਤ ਸਿੰਘ,ਪ੍ਰਦੀਪ ਕੁਮਾਰ ਹਾਜ਼ਰ ਸਨ।