← Go Back
ਅੱਜ ਤੋਂ ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ: ਇਸ ਨੂੰ ਦੀਵਾਲੀ ਦਾ ਤੋਹਫ਼ਾ ਸਮਝ ਲਓ ਜਾਂ ਦੀਵਾਲੀ ਦੀ ਮਾਰ ਪਰ ਕੀਮਤਾਂ ਵੱਧ ਹੀ ਗਈਆਂ ਹਨ। ਦਰਅਸਲ ਅੱਜ 1 ਨਵੰਬਰ ਨੂੰ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕਰੀਬ 62 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇੰਡੀਅਨ ਆਇਲ ਵੱਲੋਂ ਜਾਰੀ ਤਾਜ਼ਾ ਦਰਾਂ ਅਨੁਸਾਰ ਦਿੱਲੀ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਅੱਜ ਤੋਂ 1802 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ 19 ਕਿਲੋ ਦੇ LPG ਗੈਸ ਸਿਲੰਡਰ ਦੀ ਕੀਮਤ 1911.50 ਰੁਪਏ ਹੋ ਗਈ ਹੈ। ਮੁੰਬਈ ਵਿੱਚ ਐਲਪੀਜੀ ਸਿਲੰਡਰ ਮਹਿੰਗਾ ਹੋ ਗਿਆ ਹੈ ਅਤੇ 1754.50 ਰੁਪਏ ਤੱਕ ਪਹੁੰਚ ਗਿਆ ਹੈ। ਉਥੇ ਹੀ, ਚੇਨਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1964.50 ਰੁਪਏ ਹੋ ਗਈ ਹੈ।
Total Responses : 312