ਨਵਾਂ ਸ਼ਹਿਰ 19 ਜਨਵਰੀ 2020 - ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ 'ਚ ਅੱਗੇ ਵਧਣ ਦੇ ਨਾਲ-ਨਾਲ ਆਮ ਜੀਵਨ ਉਸਾਰੂ ਪਹੁੰਚ ਅਪਣਾਉਣ ਲਈ ਉਤਸ਼ਾਹਿਤ ਕਰਨ ਹਿਤ ਵੱਖ-ਵੱਖ ਖੇਤਰਾਂ ਦੀਆਂ ਮਾਹਿਰਾਂ ਸ਼ਖ਼ਸੀਅਤਾਂ ਦੇ ਭਾਸ਼ਣਾਂ 'ਤੇ ਅਧਾਰਿਤ ਵੈਬੀਨਾਰਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸੇਵਾਮੁਕਤ ਮੇਜਰ ਡਾ. ਗੁਲਸ਼ਨ ਸ਼ਰਮਾ ਡੀ.ਜੀ.-ਆਈ.ਸੀ.ਐਸ.ਆਈ., ਇੰਟਰਨੈਸ਼ਨਲ ਚੈਂਬਰ ਫਾਰ ਸਰਵਿਸ ਇੰਡਸਟਰੀ ਸ਼ੁੱਕਰਵਾਰ 22 ਜਨਵਰੀ ਸ਼ਾਮ 6 ਵਜੇ ਪ੍ਰਿੰਸੀਪਲਾਂ, ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂ-ਬਰੂ ਹੋਣਗੇ।
ਇਹ ਸਬੰਧੀ ਜ਼ਿਲ੍ਹਾ ਸਿੱਖਿਆ ਅਖ਼ਸਰ (ਸੈ.) ਜਗਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਖ਼ਸਰ(ਸੈ.ਸਿ) ਅਮਰੀਕ ਸਿੰਘ ਨੇ ਕਿਹਾ ਕਿ ਸਕੂਲ ਮੁਖੀ ਇਸ ਵੈਬੀਨਾਰ 'ਚ ਵੱਧ ਤੋਂ ਵੱਧ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਸਭ ਨੂੰ ਇਸ ਵੈਬੀਨਾਰ ਦਾ ਖ਼ਾਇਦਾ ਉਠਾਉਣ।