- ਮਿਸ਼ਨ ਸ਼ਤ-ਪ੍ਰਤੀਸ਼ਤ 2021 ਲਈ ਅੰਕੜਾ ਵਿਸ਼ਲੇਸ਼ਣ ਕਰਕੇ ਸਕੂਲਾਂ ਨੂੰ ਅਗਵਾਈ ਦੇਣ ਮੈਂਟਰ ਅਧਿਆਪਕ
- ਸਿੱਖਿਆ ਸਕੱਤਰ ਨੇ ਜ਼ਿਲ੍ਹਾ ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ ਨਾਲ ਮੀਟਿੰਗ ਕੀਤੀ
ਰੂਪਨਗਰ 21 ਜਨਵਰੀ 2021 - ਮਿਸ਼ਨ ਸ਼ਤ-ਪ੍ਰਤੀਸ਼ਤ 2021 ਵਿੱਚ ਸਾਰੇ ਵਿਦਿਆਰਥੀ ਪਾਸ ਹੋਣ, 90 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੇ ਅਤੇ ਵੇਟੇਡ ਐਵਰੇਜ਼ ਵਿੱਚ ਵਧੀਆ ਸੁਧਾਰ ਹੋਵੇ ਦੇ ਮੰਤਵ ਨਾਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਨੇ ਜ਼ਿਲ੍ਹਾ ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਿੰਸੀਪਲ ਮੈਂਟਰਾਂ, ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ, ਬਲਾਕਮੈਂਟਰਾਂ, ਬਲਾਕ ਨੋਡਲ ਅਫ਼ਸਰਾ, ਸਿੱਖਿਆ ਸੁਧਾਰ ਟੀਮਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਹ ਮੀਟਿੰਗ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਕੂਲ ਰੂਪਨਗਰ ਵਿਖੇ ਕੀਤੀ ਗਈ । ਇਸ ਮੌਕੇ ਸਹਾਇਕ ਡਾਇਰੈਕਟਰ ਸਿੱਖਿਆ ਸਲਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰੂਪਨਗਰ ਰਾਜ ਕੁਮਾਰ ਖੋਸਲਾ ਤੇ ਜਿਲਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਜਗਜੀਤ ਸਿੰਘ ਵੀ ਮੌਜੂਦ ਸਨ।
ਇਸ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਨੇ ਸਮੂਹ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ ਨੂੰ ‘ਮਿਸ਼ਨ ਸ਼ਤ-ਪ੍ਰਤੀਸ਼ਤ' ਮੁਹਿੰਮ ਤਹਿਤ ਹਰ ਬੱਚੇ ਦੀ ਕਾਰਗੁਜ਼ਾਰੀ ਦਾ ਮਾਈਕਰੋ ਵਿਸ਼ਲੇਸ਼ਣ ਕਰਕੇ ਆਪਣੀ ਯੋਜਨਾਬੰਦੀ ਕਰਕੇ ਆਪਣੀ ਪੂਰੀ ਵਾਹ ਲਾਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਸਾਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਸ਼ਾਨਦਾਰ ਬਣਾਇਆ ਜਾ ਸਕੇ। ਇਸ ਮੀਟਿੰਗ ਵਿੱਚ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਰਾਹੀਂ ਦਸੰਬਰ ਟੈਸਟਾਂ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਵਿਸ਼ਲੇਸ਼ਣ ਕਰਦਿਆਂ ਮਹੱਤਵਪੂਰਨ ਨੁਕਤਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਪ੍ਰਿੰਸੀਪਲ ਅੰਜੂ ਚੌਧਰੀ ਨੇ ਸਮੂਹ ਟੀਮਾਂ ਨੂੰ ਜੀ ਆਇਆਂ ਕਿਹਾ। ਇਸ ਮੀਟਿੰਗ ਵਿੱਚ ਉਪ ਜਿਲਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ ਤੇ ਨਵਾਂਸਹਿਰ ਅਮਰੀਕ ਸਿੰਘ, ਡਾ ਸੁਰਿੰਦਰ ਪਾਲ ਅਗਨੀਹੋਤਰੀ ਇੰਚਾਰਜ ਸਿੱਖਿਆ ਸੁਧਾਰ ਟੀਮ ਨਵਾਂਸਹਿਰ, ਸੂਬਾ ਸਪੋਕਸਮੈਨ ਸਿੱਖਿਆ ਵਿਭਾਗ ਪ੍ਰਮੋਧ ਭਾਰਤੀ,ਨਿਰਮਲ ਸਿੰਘ ਜਿਲਾ ਪ੍ਰਿੰਟ ਮੀਡੀਆ ਇੰਚਾਰਜ ਨਵਾਂਸ਼ਹਿਰ, ਡੀ ਐਮ ਵਰਿੰਦਰ ਸਿੰਘ ਬੰਗਾ, ਡੀ ਵਨ ਗਣਿਤ ਜਤਿੰਦਰ ਪਾਲ,ਵਿਨੈ ਸ਼ਰਮਾ,ਰਜਨੀ ਸ਼ਰਮਾ ਡੀ ਐਮ ਹਿੰਦੀ,ਸੁਰਜੀਤ ਲਾਲ ਡੀ ਐਮ ਪੰਜਾਬੀ, ਡੀਐਮ ਸਰਬਜੀਤ ਸਿੰਘ ਸੈਣੀ, ਡੀ ਐਮ ਜਸਵੀਰ ਸਿੰਘ,ਬੰਦਨਾ ਦੇਵੀ,ਅਜੇ ਕੁਮਾਰ,ਇੰਦਰ ਦੇਵ,ਸੀਮਾ ਰਾਣੀ ਅਨੀਤਾ ਕੁਮਾਰੀ,ਪਰਮਜੀਤ ਕੌਰ ਕੰਗ,ਗੁਰਬਿੰਦਰ ਸਿੰਘ,ਦਰਸ਼ਨ ਸਿੰਘ,ਗੁਰਿੰਦਰ ਸਿੰਘ ਡੀ ਐਮ,ਤਜਿੰਦਰ ਸਿੰਘ,ਸਤਨਾਮ ਸਿੰਘ,ਸੁਖਦੇਵ ਸਿੰਘ,ਸੁਨੀਲ ਕੁਮਾਰ,ਅਗਲੀ ਰਾਮ,, ਪ੍ਰਿ ਸ਼ਰਨਜੀਤ ਸਿੰਘ, ਪ੍ਰਿ ਰਵਿੰਦਰ ਸਿੰਘ , ਪ੍ਰਿੰਸੀਪਲ ਅਨਿਲ ਜੋਸ਼ੀ, ਵੱਖ ਵੱਖ ਬਲਾਕਾਂ ਤੋਂ ਬਲਾਕ ਮੈਂਟਰ ਅਤੇ ਬਲਾਕ ਨੋਡਲ ਅਫ਼ਸਰ ਵੀ ਮੌਜੂਦ ਸਨ।