ਨਵਾਂਸ਼ਹਿਰ 28 ਫਰਵਰੀ 2021 - ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਦੇ ਨਾਲ-ਨਾਲ ਅੰਗਰੇਜ਼ੀ ਬੋਲਣ ਦੇ ਕੌਸ਼ਲਾਂ ਵਿੱਚ ਸੁਧਾਰ ਹਿਤ ਸਥਾਪਤ ਕੀਤੇ ਗਏ ਇੰਗਲਿਸ਼ ਬੂਸ਼ਟਰ ਕਲੱਬਾਂ ਨਾਲ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਵਿੱਚ ਕਾਖ਼ੀ ਸੁਧਾਰ ਹੋਇਆ ਹੈ। ਇਸ ਸਬੰਧੀ ਸੋਹਣ ਸਿੰਘ ਪ੍ਰਿੰਸੀਪਲ ਸ.ਸ.ਸ.ਸ.ਰਾਹੋਂ(ਮ) ਨੇ ਦੱਸਿਆ ਕਿ ਇੰਗਲਿਸ਼ ਬੂਸਟਰ ਕਲੱਬ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਕੌਂਸਲਾਂ ਵਿੱਚ ਵਾਧਾ ਹੋਇਆ ਹੈ।ਉਨ੍ਹਾਂ ਦਾ ਸਕੂਲ ਇੰਗਲਿਸ਼ ਬੂਸਟਰ ਕਲੱਬ ਵਿੱਚ ਕਰ ਰਿਹਾ ਹੈ ਮਾਣਮੱਤੀਆ ਪਾ੍ਰਪਤੀਆਂ।ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਅੰਗਰੇਜ਼ੀ ਅਧਿਆਪਕਾ ਵੱਲੋਂ ਬੱਚਿਆ ਤੋਂ ਤਿਆਰ ਰਕਵਾ ਕੇ ਹੁਣ ਤੱਕ 65 ਆਡੀਓ ਤੇ ਵੀਡੀਓ ਜ਼ਿਲ੍ਹਾ ਤੇ ਰਾਜ ਪੱਧਰ ਤੇ ਭੇਜੀਆਂ ਜਾ ਚੁੱਕੀਆਂ ਹਨ।
ਇਸ ਸਬੰਧੀ ਕਵਿਤਾ ਸਭਰਵਾਲ ਸਟੇਟ ਐਵਾਰਡੀ ਅਤੇ ਅੰਗਰੇਜ਼ੀ ਅਧਿਆਪਕਾਂ ਸ.ਸ.ਸ.ਸ. ਰਾਹੋਂ(ਮ) ਨੇ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵੀਡੀਉਜ਼ ਨੂੰ ਸੋਸ਼ਲ ਮੀਡੀਆ 'ਤੇ ਵੀ ਸਾਂਝਾ ਕੀਤਾ ਜਾ ਰਿਹਾ ਹੈ ਜਿਸ ਨੂੰ ਬੱਚਿਆਂ ਦੇ ਮਾਪੇ ਬਹੁਤ ਪਸੰਦ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਵਿੱਚ ਪ੍ਰਤਿਭਾ ਦੀ ਕਮੀ ਨਹੀਂ ਹੈ।ਇੰਗਲਿਸ਼ ਬੂਸਟਰ ਕਲੱਬ ਨਾਲ ਅੰਗਰੇਜ਼ੀ ਭਾਸ਼ਾ ਨੂੰ ਬੋਲਣ ਦੇ ਖ਼ੁਸ਼ਗਵਾਰ ਮਾਹੌਲ ਮਿਲਣ 'ਤੇ ਸਰਕਾਰੀ ਸਕੂਲਾਂ ਵਿੱਚ ਵੀ ਬਹੁਤ ਕੁਝ ਨਿਵੇਕਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਇੰਗਲਿਸ਼ ਬੂਸ਼ਟਰ ਕਲੱਬ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਕਾਖ਼ੀ ਵਧੀਆ ਕੰਮ ਕੀਤਾ ਹੈ ਤੇ ਉਨ੍ਹਾਂ ਦੇ ਵਿਦਿਆਰਥੀ ਸੰਜੀਵ ਕੁਮਾਰ ਦਸਵੀਂ ਨੇ ਜ਼ਿਲ੍ਹੇ ਵਿੱਚੋਂ ਪਹਿਲਾਂ,ਦਿਲਪ੍ਰੀਤ ਕਾਲਸ ਸੱਤਵੀਂ ,ਅੰਕੁਰ ਜਮਾਤ ਬਾਰ੍ਹਵੀਂ,ਸੁਖਦੇਵ ਜਮਾਤ ਬਾਰ੍ਹਵੀਂ,ਸਾਜਨ ਜਮਾਤ ਸੱਤਵੀਂ,ਨੇ ਵੱਖ ਵੱਖ ਹਖ਼ਤਿਆਂ ਦੌਰਾਨ ਬਲਾਕ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਇਹਨਾਂ ਵਿਦਿਆਰਥੀਆ ਦਾ ਮੰਨਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਬਣਾਏ ਇੰਗਲਿਸ਼ ਬੂਸਟਰ ਕਲੱਬ ਉਨ੍ਹਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਰਹੇ ਹਨ ਇਹਨਾਂ ਕਲੱਬਾਂ ਰਾਹੀਂ ਉਹ ਅੰਗਰੇਜ਼ੀ ਭਾਸ਼ਾ ਸਬੰਧੀ ਬਹੁਤ ਕੁਝ ਨਵਾਂ ਸਿੱਖ ਰਹੇ ਹਨ ਇਸ ਨਾਲ ਸਾਨੂੰ ਅੰਗਰੇਜ਼ੀ ਭਾਸ਼ਾ ਵਿੱਚ ਗੱਲਬਾਤ ਕਰਨੀ ਚੰਗੀ ਲੱਗ ਰਹੀ ਹੈ ਤੇ ਹੁਣ ਅਸੀਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆ ਨਾਲੋਂ ਵਧੀਆ ਢੰਗ ਨਾਲ ਅੰਗਰੇਜ਼ੀ ਵਿੱਚ ਗੱਲਬਾਤ ਕਰ ਸਕਦੇ ਹਾਂ। ਬਹੁਤ ਸਾਰੇ ਬੱਚਿਆਂ ਦੇ ਮਾਪੇ ਵੀ ਇਸ ਗੱਲੋਂ ਖ਼ੁਸ਼ ਹਨ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਵੀ ਅੰਗਰੇਜ਼ੀ 'ਚ ਗੱਲਬਾਤ ਕਰਨ ਦੇ ਯੋਗ ਹੋ ਰਿਹਾ ਹੈ।