- ਸਰਕਾਰੀ ਸਕੂਲ ਬੰਗਾ ਅੱਗੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ
ਨਵਾਂਸ਼ਹਿਰ 22 ਅਪ੍ਰੈਲ 2021 - ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਸ਼ੈਸ਼ਨ 2021-22 ਲਈ ਸ਼ੁਰੂ ਕੀਤੀ ਦਾਖ਼ਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਤੋਂ ਡੀ ਐੱਮ ਜਤਿੰਦਰ ਕੁਮਾਰ, ਡੀ ਐਮ ਨਰੇਸ਼ ਕੁਮਾਰ, ਬੀ ਐੱਮ ਹਰਦੀਪ ਰਾਏ ਪਰਾਸ਼ਰ ਅਤੇ ਬੀ ਐੱਮ ਸੁਖਬੀਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਕੰਵਲਜੀਤ ਸਿੰਘ ਅਰੋੜਾ ਦੀ ਅਗਵਾਈ ਹੇਠ ਬੰਗਾ ਦੇ ਵੱਖ ਵੱਖ ਬਜ਼ਾਰਾਂ ਗੜ੍ਹਸ਼ੰਕਰ ਚੌਕ ਬੰਗਾ ਰੇਲਵੇ ਰੋਡ ਬੰਗਾ ਮੁਕੰਦਪੁਰ ਰੋਡ ਅਤੇ ਬਾਕੀ ਬਾਜ਼ਾਰਾਂ ਅਤੇ ਚੌਕਾਂ ਦੇ ਵਿਚ ਸਮੂਹ ਅਧਿਆਪਕਾਂ ਦੇ ਸਹਿਯੋਗ ਦੇ ਨਾਲ ਆਮ ਜਨਤਾ ਨੂੰ ਸਰਕਾਰੀ ਸਕੂਲਾਂ ਚ ਮਿਲ ਰਹੀਆਂ ਸਹੂਲਤਾਂ ਸਬੰਧੀ ਦੱਸਣ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਵਿਸ਼ੇਸ਼ ਦਾਖਲਾ ਮੁਹਿੰਮ ਚਲਾਈ ਗਈ।
ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਅਧਿਆਪਕਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਅੱਜ ਬਹੁਤ ਹੀ ਮਿਹਨਤ ਕਰ ਰਹੇ ਹਨ।ਅਧਿਆਪਕਾਂ ਵਲੋਂ ਬੱਚਿਆਂ ਦੀਆਂ ਸਕੂਲ ਬੰਦ ਹੋਣ ਦੇ ਬਾਵਜੂਦ ਵੀ ਆਨ ਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ ਸਕੂਲਾਂ ਵਿੱਚ ਸਮਾਰਟ ਕਲਾਸ ਰੂਮਜ਼,ਸਾਇੰਸ ਲੈਬਜ਼ ਤੋ ਬਿਨ੍ਹਾ ਵਿਸ਼ਾ ਲੈਬਜ਼ ਵੀ ਸਥਾਪਿਤ ਕੀਤੀਆਂ ਗਈਆ ਹਨ।ਸਰਕਾਰੀ ਸਕੂਲਾਂ ਵਿੱਚ ਲਿੰਸਨਿੰਗ ਲੈਬਜ਼ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਸਕੂਲਾਂ ਇੰਨਸਿੰਨਰੈਂਟਰ ਮਸ਼ੀਨਾਂ ਮਹੁੱਈਆ ਕਰਵਾਈਆ ਜਾ ਰਹੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਇਲਾਵਾ ਸਰਕਾਰ ਵਲੋਂ ਸਕੂਲਾਂ ਦੀ ਦਿੱਖ ਸੁਧਾਰਨ ਹਿੱਤ ਬਹੁਤ ਸਾਰੀਆਂ ਗ੍ਰਾਂਟਾ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਅੱਜ ਬਹੁ ਗਿਣਤੀ ਸਰਕਾਰੀ ਅਧਿਆਪਕ ਵੀ ਆਪਣੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਦਾਖਿਲ ਕਰਵਾ ਰਹੇ ਹਨ।ਸਾਰੇ ਸਕੂਲਾਂ ਵਿੱਚ ਇੰਗਲਿਸ਼ ਮੀਡੀਅਮ ਸ਼ੁਰੂ ਹੋ ਚੁੱਕਿਆ ਹੈ।ਇਸ ਲਈ ਸਾਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਿਲ ਕਰਵਾਕੇ ਸਰਕਾਰੀ ਸਹੂਲਤਾਂ ਦਾ ਲਾਭ ਲੈਣਾ ਚਾਹੀਦਾ ਹੈ।ਇਸ ਮੌਕੇ ਸਮੁੱਚਾ ਸਟਾਫ ਹਾਜ਼ਰ ਸੀ