ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਨਗਰ ਵਿਖੇ ਸਮਰ ਕੈਂਪ ਸਫ਼ਲਤਾ ਨਾਲ ਖਤਮ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 19 ਜੂਨ 2021 -ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਨਗਰ ਫ਼ਰੀਦਕੋਟ ਵਿਖੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਦੀਪ ਸਿੰਘ ਦਿਓਲ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਿੰਦਰ ਕੌਰ ਦੀ ਯੋਗ ਸਰਪ੍ਰਸਤੀ ਅਤੇ ਜਸਕਰਨ ਸਿੰਘ ਰੋਮਾਣਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਬਲਾਕ ਫ਼ਰੀਦਕੋਟ-2 ਦੀ ਅਗਵਾਈ ਹੇਠ ਸੱਤ ਰੋਜ਼ਾ ਆਨਲਾਈਨ ਸਮਰ ਕੈਂਪ ਲਗਾਇਆ ਗਿਆ |
ਕੈਂਪ ਦੌਰਾਨ ਸਕੂਲ ਦੀ ਮੁੱਖ ਅਧਿਆਪਕਾ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਸਕੂਲ ਅਧਿਆਪਕ ਪਿੰਦਰ ਕੌਰ, ਮੋਨਿਕਾ ਮਿੱਤਲ, ਪ੍ਰਭਜੋਤ ਕੌਰ, ਵੀਰਪਾਲ ਕੌਰ, ਸਿੱਖਿਆ ਪ੍ਰੋਵਾਈਡਰ ਸੁਖਜਿੰਦਰ ਕੌਰ, ਅਰਾਧਨਾ, ਸੁਨੀਤਾ ਰਾਣੀ, ਸਰਬਜੀਤ ਕੌਰ ਵੱਲੋਂ ਯੋਗਾ, ਡਰਾਇੰਗ, ਕਵਿਤਾ ਉਚਾਰਣ, ਪੇਂਟਿੰਗ, ਸਲਾਦ ਕੱਟਣਾ, ਮਾਤਾ-ਪਿਤਾ ਦਾ ਸਤਿਕਾਰ ਕਰਨਾ, ਕਵਿਤਾ ਉਚਾਰਣ ਗਤੀਵਿਧੀਆਂ ਦੀ ਸਿਖਲਾਈ ਦਿੱਤੀ ਗਈ ਅਤੇ ਵਿਸ਼ੇਸ਼ ਤੌਰ ਤੇ ਸੁੰਦਰ ਲਿਖਾਈ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਮੁਖੀ ਆਨਲਾਈਨ ਬੱਚਿਆਂ ਨੂੰ ਸਰੀਰ ਦੀ ਵੱਧ ਤੋਂ ਵੱਧ ਸਫ਼ਾਈ ਰੱਖਣ, ਕੋੋਰੋਨਾ ਤੋਂ ਬਚਾਅ ਵਾਸਤੇ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਅਜਿਹੇ ਕੈਂਪ ਵਿਦਿਆਰਥੀਆਂ ਦੀ ਸ਼ਖ਼ਸ਼ੀਅਤ ਦੇ ਨਿਰਮਾਣ ਵਾਸਤੇ ਬਹੁਤ ਜ਼ਰੂਰੀ ਹਨ |