ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਨਗਰ ਵਿਖੇ ਕਿਤਾਬਾਂ ਦਾ ਲੰਗਰ ਲਗਾਇਆ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 21 ਜੁਲਾਈ 2021 - ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਨਗਰ, ਫ਼ਰੀਦਕੋਟ ਵਿਖੇ ਕਿਤਾਬਾਂ ਦਾ ਲੰਗਰ ਮਨਿੰਦਰ ਕੌਰ ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪਹੁੰਚੇ ਮਾਪਿਆਂ ਨੂੰ ਜੀ ਆਇਆਂ ਆਖਦਿਆਂ ਸਕੂਲ ਮੁਖੀ ਨਿਰਮਲਜੀਤ ਕੌਰ ਨੇ ਮਾਪਿਆਂ ਨੂੰ ਬੱਚਿਆਂ ਨੂੰ ਕਿਤਾਬਾਂ ਨਾਲ ਜੋੜਨ ਵਾਸਤੇ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਅਧਿਆਪਕ ਪਿੰਦਰ ਕੌਰ, ਮੋਨਿਕਾ ਮਿੱਤਲ, ਪ੍ਰਭਜੋਤ ਕੌਰ, ਮਨਜੀਤ ਕੌਰ, ਰਮਨਦੀਪ ਕੌਰ, ਵੀਰਪਾਲ ਕੌਰ, ਸੁਖਜਿੰਦਰ ਕੌਰ, ਸਰਬਜੀਤ ਕੌਰ, ਅਰਾਧਨਾ ਟਾਂਕ, ਸੁਨੀਤਾ ਰਾਣੀ ਅਧਿਆਪਕਾਂ ਨੇ ਬੱਚਿਆਂ ਨੂੰ ਕਿਤਾਬਾਂ ਦੀ ਚੋਣ ਲਈ ਵੱਡਮੁੱਲਾ ਯੋਗਦਾਨ ਦਿੱਤਾ |