ਸਿੱਖਿਆ ਵਿਭਾਗ ਵੱਲੋਂ ਗਾਈਡੈਂਸ ਐਂਡ ਕਾਊਂਸਲਿੰਗ ਪ੍ਰੋਗਰਾਮ ਅਧੀਨ ਵਰਚੁਅਲ ਟ੍ਰੇਨਿੰਗ
- ਸਰਕਾਰੀ ਸਕੂਲਾਂ ਦੇ ਗਾਈਡੈਂਸ ਕਾਊਂਸਲਰ ਮਿਤੀ 28 ਜੁਲਾਈ ਤੋਂ 31 ਜੁਲਾਈ ਤੱਕ ਕਰਨਗੇ ਆਨਲਾਈਨ ਟ੍ਰੇਨਿੰਗ ਵਿੱਚ ਸ਼ਮੂਲੀਅਤ
ਐਸ.ਏ.ਐਸ.ਨਗਰ 27 ਜੁਲਾਈ 2021 - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ, ਵਿਜੈਇੰਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ ਦੀ ਯੋਗ ਅਗਵਾਈ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਦੀ ਬਿਹਤਰੀ ਲਈ ਲਗਾਤਾਰ ਉਮਦਾ ਯਤਨ ਕੀਤੇ ਜਾ ਰਹੇ ਹਨ। ਇਹਨਾਂ ਯਤਨਾਂ ਦੀ ਲੜੀ ਵਿੱਚ ਵਿਭਾਗ ਵੱਲੋਂ ਮਿਤੀ 28 ਜੁਲਾਈ ਤੋਂ 31 ਜੁਲਾਈ ਤੱਕ ਗਾਈਡੈਂਸ ਕਾਊਂਸਲਰਾਂ ਦੀ ਟ੍ਰੇਨਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਰੁਜ਼ਗਾਰ ਦੇ ਮੌਕਿਆਂ ਅਤੇ ਪੜ੍ਹਾਈ ਦੌਰਾਨ ਕਿੱਤਾ ਮੁਖੀ ਕੋਰਸਾਂ ਦੀ ਸਹੀ ਚੋਣ ਦੇ ਮਕਸਦ ਲਈ ਗਾਈਡੈਂਸ ਅਤੇ ਕਾਊਂਸਲਿੰਗ ਪ੍ਰੋਗਰਾਮ ਅਧੀਨ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਗਾਈਡੈਂਸ ਕਾਊਂਸਲਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਐੱਸ.ਸੀ.ਈ.ਆਰ.ਟੀ ਦੀ ਦੇਖ-ਰੇਖ ਹੇਠ ਯੂਨੀਸੈੱਫ ਵੱਲੋਂ ਪੰਜਾਬ ਕਰੀਅਰ ਪੋਰਟਲ 'ਤੇ ਅਪਲੋਡ ਨਵੇਂ ਕਿੱਤਾ ਮੁਖੀ ਕੋਰਸਾਂ ਅਤੇ ਉਹਨਾਂ ਨਾਲ ਜੁੜੀਆਂ ਪੇਸ਼ਾਵਰ ਨੌਕਰੀਆਂ ਤੋਂ ਵਿਦਿਆਰਥੀਆਂ ਨੂੰ ਰੂਬਰੂ ਕਰਵਾਉਣ ਲਈ ਸਕੂਲਾਂ ਦੇ ਗਾਈਡੈਂਸ ਕਾਊਂਸਲਰਾਂ ਨੂੰ ਆਨਲਾਈਨ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਬੁਲਾਰੇ ਅਨੁਸਾਰ ਇਹ ਵਰਚੁਅਲ ਟ੍ਰੇਨਿੰਗ ਹੈਕਸਜਨ ਕਰੀਅਰ ਐਕਸਪਲੋਰ ਪ੍ਰੋਗਰਾਮ ਅਧੀਨ ਆਰਟੀਫਿਸ਼ੀਅਲ ਇੰਟੈਲੀਜੈਂਸ ਸਾਈਬਰ ਸਕਿਉ
ਰਿਟੀ, ਈ ਕਾਮਰਸ, ਸੋਸ਼ਲ ਮੀਡੀਆ, ਗੇਮਿੰਗ ਐਂਡ ਐਂਟਰਟੇਨਮੈਂਟ, ਫਿਨਟੈੱਕ ਐਂਡ ਮੈਡਟੈੱਕ ਆਦਿ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਦਿੱਤੀ ਜਾ ਰਹੀ ਹੈ।
ਜਗਤਾਰ ਸਿੰਘ ਕੁਲੜੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਰਚੁਅਲ ਟ੍ਰੇਨਿੰਗ ਦਾ ਸ਼ਡਿਊਲ ਵਿਭਾਗ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ 28 ਜੁਲਾਈ ਨੂੰ ਸਵੇਰੇ 10.30 ਵਜੇ ਤੋਂ 12.00 ਵਜੇ ਤੱਕ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 448 ਗਾਈਡੈਂਸ ਕਾਊਂਸਲਰਾਂ ਅਤੇ ਸ਼ਾਮ 4 ਵਜੇ ਤੋਂ 5.30 ਵਜੇ ਤੱਕ ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ 459 ਗਾਈਡੈਂਸ ਕਾਊਂਸਲਰਾਂ, 29 ਜੁਲਾਈ ਨੂੰ ਸਵੇਰੇ 10.30 ਵਜੇ ਤੋਂ 12.00 ਵਜੇ ਤੱਕ ਜਲੰਧਰ ਅਤੇ ਮੋਗਾ ਜ਼ਿਲ੍ਹਿਆਂ ਦੇ 441 ਅਤੇ ਬਾਅਦ ਦੁਪਹਿਰ 4 .00 ਵਜੇ ਤੋਂ 5.30 ਵਜੇ ਤੱਕ ਗੁਰਦਾਸਪੁਰ, ਕਪੂਰਥਲਾ ਅਤੇ ਮਾਨਸਾ ਜ਼ਿਲ੍ਹਿਆਂ ਦੇ 470 ਗਾਈਡੈਂਸ ਕਾਊਂਸਲਰਾਂ, 30 ਜੁਲਾਈ ਨੂੰ ਸਵੇਰੇ 10.30 ਵਜੇ ਤੋਂ 12.00 ਵਜੇ ਤੱਕ ਹੁਸ਼ਿਆਰਪੁਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ 472 ਅਤੇ ਬਾਅਦ ਦੁਪਹਿਰ 4.00 ਵਜੇ ਤੋਂ 5.30 ਵਜੇ ਤੱਕ ਫ਼ਿਰੋਜ਼ਪੁਰ, ਫ਼ਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ 435 ਗਾਈਡੈਂਸ ਕਾਊਂਸਲਰਾਂ, 31 ਜੁਲਾਈ ਨੂੰ ਸਵੇਰੇ 10.30 ਵਜੇ ਤੋਂ 12.00 ਵਜੇ ਤੱਕ ਅੰਮ੍ਰਿਤਸਰ ਅਤੇ ਬਠਿੰਡਾ ਜ਼ਿਲ੍ਹਿਆਂ ਦੇ 429 ਗਾਈਡੈਂਸ ਕਾਊਂਸਲਰਾਂ ਅਤੇ ਬਾਅਦ ਦੁਪਹਿਰ 4.00 ਵਜੇ ਤੋਂ 5.30 ਵਜੇ ਤੱਕ ਤਰਨਤਾਰਨ, ਰੂਪਨਗਰ, ਸ ਅ ਸ ਨਗਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ 485 ਗਾਈਡੈਂਸ ਕਾਊਂਸਲਰਾਂ ਨੂੰ ਵਰਚੁਅਲ ਟ੍ਰੇਨਿੰਗ ਦਿੱਤੀ ਜਾਵੇਗੀ।
ਵਿਭਾਗ ਵੱਲੋਂ ਜ਼ਿਲ੍ਹਾ ਨੋਡਲ ਅਫ਼ਸਰ ਨੂੰ ਇਸ ਟ੍ਰੇਨਿੰਗ ਦਾ ਆਨਲਾਈਨ ਲਿੰਕ ਭੇਜਿਆ ਜਾਵੇਗਾ। ਇਸ ਟ੍ਰੇਨਿੰਗ ਵਿੱਚ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਗਾਈਡੈਂਸ ਕਾਊਂਸਲਰਾਂ ਦਾ ਭਾਗ ਲੈਣਗੇ।