ਜ਼ਿਲ੍ਹਾ ਸਿੱਖਿਆ ਅਫਸਰ ਨੇ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਦਿੱਤੀ ਅਧਿਆਪਕਾਂ ਨੂੰ ਜਾਣਕਾਰੀ
ਸ੍ਰੀ ਅਨੰਦਪੁਰ ਸਾਹਿਬ 15 ਸਤੰਬਰ 2021 - ਇਥੋਂ ਦੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਨੂੰ ਜਿਲ੍ਹਾ ਸਿੱਖਿਆ ਅਫਸਰ ਰਾਜ ਕੁਮਾਰ ਖੋਸਲਾ ਵਲੋਂ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪਹਿਲੇ ਨੰਬਰ ਤੇ ਆਇਆ ਹੈ, ਜਿਸ ਨੂੰ ਬਰਕਰਾਰ ਰੱਖਣ ਲਈ ਸਾਰੇ ਅਧਿਆਪਕ ਕੌਮੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਲਈ ਜੁੱਟ ਜਾਣ।
ਜਿਸ ਲਈ ਵਿਭਾਗ ਵਲੋਂ ਸਮੇਂ ਸਮੇ ਤੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਇਹਨਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਪ੍ਰਿੰਸੀਪਲ ਸੁਰਿੰਦਰ ਸਿੰਘ ਬਾਜਵਾ, ਤਜਿੰਦਰ ਸਿੰਘ, ਸੁਰਿੰਦਰ ਕੌਰ, ਚਰਨਜੀਤ ਸਿੰਘ, ਤਰਨਜੀਤ ਸਿੰਘ, ਬਲਕਾਰ ਸਿੰਘ, ਪੁਨੀਤ ਸਿੰਘ ਲਾਲੀ, ਗੁਰਚਰਨ ਸਿੰਘ ਅਰੋੜਾ, ਪ੍ਰਿੰਸੀਪਲ ਵਰਿੰਦਰ ਸ਼ਰਮਾ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਕੌਰ ਆਦਿ ਹਾਜਰ ਸਨ।