ਆਸਰਾ ਇੰਟਰਨੈਸ਼ਨਲ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਦੁਸ਼ਹਿਰੇ ਦਾ ਤਿਉਹਾਰ
ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 14 ਅਕਤੂਬਰ, 2021: ਆਸਰਾ ਗਰੁੱਪ ਜੋ ਕਿ ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇ ਤੇ ਸਥਿਤ ਹੈ ਵਿੱਚ ਆਸਰਾ ਇੰਟਰਨੈਸ਼ਨਲ ਸਕੂਲ ਦੇ ਵੱਲੋਂ ਦੁਸ਼ਹਿਰੇ ਦਾ ਤਿਊਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਡਾ.ਆਰ.ਕੇ.ਗੋਇਲ (ਚੇਅਰਮੈਨ) ਅਤੇ ਡਾ. ਕੇਸ਼ਵ ਗੋਇਲ (ਐੱਮ.ਡੀ.) ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਾਮਿਲ ਹੋਏ।
ਪ੍ਰੋਗਰਾਮ ਦੀ ਸ਼ੁਰੂਆਤ ਦੁਸ਼ਹਿਰੇ ਦੀ ਪੂਜਾ ਦੇ ਨਾਲ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਸਹਿਯੋਗ ਨਾਲ ਇਕ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ। ਜਿਸ ਵਿੱਚ ਵਿਦਿਆਰਥੀਆਂ ਨੇ ਰਾਮ ਲੀਲਾ ਦੇ ਉਪਰ ਨਾਟਕ ਪੇਸ਼ ਕੀਤਾ ਗਿਆ। ਵਿਦਿਆਰਥੀ ਰਾਮ, ਲਕਸ਼ਮਣ ਅਤੇ ਹਨੂਮਾਨ ਦੇ ਸਰੂਪ ਵਿੱਚ ਬਹੁਤ ਸੋਹਣੇ ਲੱਗ ਰਹੇ ਸਨ।
ਡਾ.ਆਰ.ਕੇ.ਗੋਇਲ (ਚੇਅਰਮੈਨ) ਨੇ ਇਸ ਮੌਕੇ ਤੇ ਸਾਰਿਆਂ ਨੂੰ ਦਸ਼ਹਿਰੇ ਦੀ ਵਧਾਈ ਦਿੰਦੇ ਹੋਏ, ਸਾਰਿਆਂ ਨੂੰ ਭਗਵਾਨ ਰਾਮ ਦੇ ਰਸਤੇ ਤੇ ਚੱਲਣ ਦੀ ਸਿੱਖਿਆ ਦਿੱਤੀ। ਉਹਨਾਂ ਨੇ ਦੱਸਿਆ ਕਿ ਦਸ਼ਹਿਰੇ ਦਾ ਤਿਊਹਾਰ ਚੰਗਿਆਈ ਦੀ ਬੁਰਾਈ ਤੇ ਜਿੱਤ ਦਾ ਪ੍ਰਤੀਕ ਹੈ, ਅੰਤ ਵਿਚ ਸਾਨੂੰ ਸਾਰਿਆਂ ਨੂੰ ਆਪਣੇ ਅੰਦਰ ਦੀ ਬੁਰਾਈਆਂ ਨੂੰ ਖਤਮ ਕਰਕੇ ਇਕ ਚੰਗਾ ਇਨਸਾਨ ਬਣਨ ਦੀ ਸਿੱਖਿਆ ਦਿੱਤੀ।
ਡਾ.ਕੇਸ਼ਵ ਗੋਇਲ (ਐਮ.ਡੀ.) ਨੇ ਇਸ ਮੌਕੇ ਤੇ ਸਾਰਿਆਂ ਨੂੰ ਦਸ਼ਹਿਰੇ ਦੀ ਵਧਾਈ ਦਿੰਦੇ ਹੋਏ, ਅੱਜ ਦੇ ਯੁੱਗ ਦੇ ਰਾਵਣ ਜਿਵੇਂ ਕਿ ਇੰਟਰਨੈਟ, ਵਟਸਐਪ, ਫੇਸਬੁੱਕ ਵਰਗੀਆਂ ਆਦਤਾਂ ਨੂੰ ਖਤਮ ਕਰਨ ਦੇ ਲਈ ਉਤਸ਼ਾਹਿਤ ਕਰਦੇ ਹੋਏ ਆਪਣਾ ਕੀਮਤੀ ਸਮਾਂ ਆਪਣੇ ਪਰਿਵਾਰ ਦੇ ਨਾਲ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਸਮਾਜ ਵਿੱਚ ਚੱਲ ਰਹੀਆਂ ਸਮਾਜਿਕ ਬੁਰਾਈਆਂ ਦਾ ਨਾਸ਼ ਕਰਨ ਲਈ ਪ੍ਰੇਰਿਤ ਕੀਤਾ।
ਅੰਤ ਵਿੱਚ ਮੁੱਖ ਮਹਿਮਾਨ ਦੇ ਦੁਆਰਾ ਰਾਵਣ ਦਹਿਨ ਕਰਕੇ ਇਸ ਤਿਊਹਾਰ ਨੂੰ ਮਨਾਇਆ ਗਿਆ। ਇਸ ਮੌਕੇ ਤੇ ਪ੍ਰੋ. ਬੀ.ਐਲ. ਗੋਹਲ, ਪ੍ਰੋ. ਵਿਕਾਸ ਗੋਇਲ ਅਤੇ ਸਮੂਹ ਸਟਾਫ ਹਾਜ਼ਰ ਸੀ।