ਧਾਰਮਿਕ ਪ੍ਰੀਖਿਆ ਵਿੱਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਵਿਦਿਆਰਥੀ ਸਨਮਾਨਿਤ
ਬੰਗਾ 14 ਮਈ 2022 - ਚਰਨ ਕੰਵਲ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਚ ਅੱਵਲ ਸਥਾਨ ਹਾਸਲ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵੰਤ ਕੌਰ ਪ੍ਰਧਾਨ ਚਰਨ ਕੰਵਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨੇ ਕਿਹਾ ਕਿ ਵਿਦਿਆਰਥੀ ਨੇ ਧਾਰਮਕ ਪ੍ਰੀਖਿਆ ਚ ਪੁਰਸਕਾਰ ਹਾਸਲ ਕਰ ਕੇ ਜਿਥੇ ਆਪਣਾ ਨਾਮ ਰੌਸ਼ਨ ਕੀਤਾ ਹੈ ਉੱਥੇ ਉਨ੍ਹਾਂ ਨੇ ਆਪਣੇ ਮਾਪਿਆਂ ਤੇ ਆਪਣੇ ਸਕੂਲ ਦਾ ਨਾਮ ਚਮਕਾਇਆ ਹੈ।
ਇਸ ਮੌਕੇ ਜਸਵੰਤ ਕੌਰ ਨੇ ਸ਼ਾਨਦਾਰ ਨਤੀਜਾ ਲਿਆਉਣ ਲਈ ਸਮੂਹ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਜ਼ੋਨਲ ਆਰਗੇਨਾਈਜ਼ਰ ਸ਼ਹੀਦ ਭਗਤ ਸਿੰਘ ਨਗਰ ਗੁਰਚਰਨ ਸਿੰਘ ਬਸਿਆਲਾ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਸਾਲਾਨਾ ਧਾਰਮਕ ਪ੍ਰੀਖਿਆ ਵਿਚ ਬੀ ਸੀ ਵਰਗਾਂ ਵਿੱਚ ਅੱਵਲ ਦਰਜੇ ਵਿੱਚ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਵੱਲੋਂ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਦਾ ਸਹਿਯੋਗ ਸਕੂਲ ਪ੍ਰਿੰਸੀਪਲ ਮੈਡਮ ਦਇਆ ਸਚਦੇਵਾ ਨੇ ਦਿੱਤਾ। ਇਸ ਮੌਕੇ ਸਮੂਹ ਸਕੂਲ ਸਟਾਫ ਵੀ ਮੌਜੂਦ ਸੀ।