ਗੁਰਦਾਸਪੁਰ: ਪਲੇਸਮੈਂਟ ਕੈਂਪ 25 ਜੂਨ ਨੂੰ, ਸਕਿਊਰਿਟੀ ਗਾਰਡ ਦੀ ਹੋਵੇਗੀ ਭਰਤੀ
ਰੋਹਿਤ ਗੁਪਤਾ
ਗੁਰਦਾਸਪੁਰ 23 ਜੂਨ 2022 - ਡਾ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ( ਜ/ ਸ਼ਹਿਰੀ ਵਿਕਾਸ ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਮਿਤੀ 25 ਜੂਨ 2022 ਨੂੰ ਬੀ.ਡੀ. ਪੀ. ਓ . ਦਫਤਰ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿਖੇ ਇੱਕ ਪਲੇਸਮੈਂਟ ਕੈਂਪ / ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ । ਇਸ ਰੋਜਗਾਰ ਮੇਲੇ ਵਿੱਚ ਰਕਸਾ ਸਕਿਊਰਿਟੀ ਸਰਵਿਸ਼ ਲਿਮਟਿਡ ਕੰਪਨੀ ਵੱਲੋ ਸਕਿਊਰਟੀ ਗਾਰਡ ਦੀ ਭਰਤੀ ਕੀਤੀ ਜਾਣੀ ਹੈ ।
ਰਕਸਾ ਸਕਿਉਰਟੀ ਸਰਵਿਸ਼ ਲਿਮਟਿਡ ਕੰਪਨੀ ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ ( ਕੇਵਲ ਲੜਕੇ ) ਪ੍ਰਾਰਥੀਆਂ ਦੀ ਜਰੂਰਤ ਹੈ । ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟੋ ਘੱਟ ਯੋਗਤਾ10ਵੀ ਪਾਸ , ਉਮਰ 18 ਤੋ 35 ਸਾਲ , ਕੱਦ 167 ਸੈ: ਮੀ: ਅਤੇ ਭਾਰ 50 ਕਿਲੋ ਤੋ ਉਪਰ ਹੋਣਾ ਚਾਹੀਦਾ ਹੈ । ਜੋ ਪ੍ਰਾਰਥੀ ਅਫਸਰ ਰੈਂਕ ਦੀ ਜਾਬ ਲਈ ਅਪਲਾਈ ਕਰਨ ਦੇ ਚਾਹਵਾਨ ਹੋਣ , ਉਹਨਾ ਲਈ ਘੱਟੋ ਘੱਟ ਯੋਗਤਾ ਗ੍ਰੈਜੂਏਟ ਪਾਸ ਹੈ । ਕੰਪਨੀ ਵੱਲੋ ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ ।
ਉਨ੍ਹਾਂ ਅੱਗੇ ਦੱਸਿਆ ਕਿ ਕਿ ਕੰਪਨੀ ਵੱਲੋ ਚੁਣੇ ਗਏ ਪ੍ਰਾਰਥੀਆਂ ਨੂੰ 35 ਦਿਨਾਂ ਦੀ ਆਫ –ਲਾਈਨ ਟਰੇਨਿੰਗ ਰਕਸਾ ਅਕੈਡਮੀ ਹਿੰਦਪੁਰ ਵਿਖੇ ਦਿੱਤੀ ਜਾਵੇਗੀ । ਇਸ ਤੋ ਇਲਾਵਾ ਕੰਪਨੀ ਵੱਲੋ ਫੰਡ , ਬੋਨਸ ਆਦਿ ਵੀ ਦਿੱਤੇ ਜਾਂਦੇ ਹਨ । ਉਹਨਾਂ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਵੱਖ ਵੱਖ ਏਅਰਪੋਰਟ , ਮਲਟੀਨੈਸ਼ਨਲ ਕੰਪਨੀਆਂ ਆਦਿ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ । ਵੱਧ ਤੋ ਵੱਧ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆ ਹੋਇਆ ਹਰ ਹਫਤੇ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵੱਲੋ ਪ੍ਲੇਸਮੈਟ ਕੈਂਪ/ ਰੋਜਗਾਰ ਮੇਲੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ , ਗੁਰਦਾਸਪੁਰ ਵਿਖੇ ਲਗਾਏ ਜਾ ਰਹੇ ਹਨ ਅਤੇ ਅਗਾਂਹ ਵੀ ਇਸੇ ਤਰ੍ਹਾਂ ਇਹ ਰੋਜਗਾਰ ਕੈਂਪ ਲਗਾਏ ਜਾਂਦੇ ਰਹਿਣਗੇ ।
ਜਿਲ੍ਹਾ ਰੋਜਗਾਰ ਅਫਸਰ ਪ੍ਰਸੋਤਮ ਸਿੰਘ ਨੇ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋ ਵੱਧ ਚਾਹਵਾਨ ਬੇਰੁਜਗਾਰ ਪ੍ਰਾਰਥੀ ਮਿਤੀ 25 ਜੂਨ 2022 ਨੂੰ ਬੀ. ਡੀ. ਪੀ. ਓ ਦਫਤਰ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿਖੇ ਸਵੇਰੇ 10-00 ਵਜੇ ਪਹੁੰਚਣ ਅਤੇ ਇਸ ਦਾ ਵੱਧ ਤੋ ਵੱਧ ਲਾਭ ਉਠਾਉਣ । ਇਸ ਮੌਕੇ ਤੇ ਪ੍ਰਸੋਤਮ ਸਿੰਘ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟੇਰਨਿੰਗ ਅਫਸਰ ਗੁਰਦਾਸਪੁਰ ਵੀ ਹਾਜਰ ਸਨ ।