ਕੈਰੀਅਰ ਗਾਈਡੈਂਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੀਆਂ ਸੰਭਾਵਨਾਵਾਂ ਪ੍ਰਤੀ ਕੀਤਾ ਜਾਗਰੂਕ
-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਸਕੂਲ ਅਹਿਰਾਣਾ ਕਲਾਂ ਤੇ ਮਾਊਂਟ ਕਾਰਮਲ ਸਕੂਲ ਮੇਹਟਿਆਣਾ ’ਚ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ
ਹੁਸ਼ਿਆਰਪੁਰ, 11 ਅਗਸਤ 2022 - ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਹਿਰਾਣਾ ਕਲਾਂ ਅਤੇ ਮਾਊਂਟ ਕਾਰਮਲ ਸਕੂਲ ਮੇਹਟਿਆਣਾ ਵਿਖੇ 10ਵੀਂ ਤੇ 12ਵੀਂ ਕਲਾਸ ਦੇ ਬੱਚਿਆਂ ਲਈ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀੋ, ਹੁਨਰ ਵਿਕਾਸ ਤੇ ਟਰੇਨਿੰਗ ਅਫਸਰ ਸ਼੍ਰੀ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੀ ਮਹੱਤਤਾ ਅਤੇ ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਦੱਸਿਆ।
ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਭਵਿੱਖ ਲਈ ਇਥੇ ਕੈਰੀਅਰ ਕੌਂਸÇਲੰਗ, ਪਲੇਸਮੈਂਟ ਸੈਲ ਵਲੋਂ ਉਮੀਦਵਾਰਾਂ ਦੀ ਯੋਗਤਾ ਦੇ ਹਿਸਾਬ ਨਾਲ ਰੋਜ਼ਗਾਰ ਦੇ ਮੌਕੇ ਉਪਲਬੱਧ ਕਰਵਾਉਣਾ ਅਤੇ ਸ਼ਾਰਟ ਟਰਮ ਤਕਨੀਕੀ ਕੋਰਸ ਕਰਵਾਏ ਜਾਂਦੇ ਹਨ। ਇਸ ਕੈਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਦੋਨਾਂ ਸਕੂਲਾਂ ਦੇ ਸਮੂਹ ਸਟਾਫ਼ ਤੋਂ ਇਲਾਵਾ 160 ਵਿਦਿਆਰਥੀਆਂ ਨੇ ਹਿੱਸਾ ਲਿਆ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਵਿਦਿਆਰਥੀਆਂ ਨੂੰ ਆਪਣੀ ਯੋਜਨਾ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਜੇਕਰ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ, ਤਾਂ ਉਹ ਰੋਜ਼ਗਾਰ ਬਿਉੂਰੋ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ‘ਡੀ.ਬੀ.ਈ.ਈ.’ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਸ ਐਪ ਰਾਹੀਂ ਉਹ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੋਬਾਇਲ ਐਪ ਰਾਹੀਂ ਉਹ ਸਵੈ ਰੋਜ਼ਗਾਰ ਕਰਜ਼ਾ ਵੀ ਅਪਲਾਈ ਕਰ ਸਕਦੇ ਹਨ ਅਤੇ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਪ੍ਰਾਪਤ ਕਰ ਸਕਦੇ ਹਨ।
ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਡਿਫੈਂਸ ਸਰਵਿਸਜ਼ ਵਿਚ ਜਾਣ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੀਪੇਟਰੀ ਇੰਸਟੀਚਿਊਟ ਮੁਹਾਲੀ ਰਾਹੀਂ ਕਰਵਾਈ ਜਾਂਦੀ ਪੜ੍ਹਾਈ ਦੇ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਸੂਚਨਾ ਉਪਲਬੱਧ ਕਰਵਾਈ।