ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉੱਦਮੀ ਸਿਖਲਾਈ ਦਾ ਦੂਜਾ ਬੈਚ 22 ਅਗਸਤ 2022 ਤੋਂ ਸ਼ੁਰੂ
ਹਰਜਿੰਦਰ ਸਿੰਘ ਭੱਟੀ
- ਸਿਖਲਾਈ ਉਪਰੰਤ ਡੇਅਰੀ ਕਰਜ਼ੇ ਤੇ ਦਿੱਤੀ ਜਾਵੇਗੀ ਜਨਰਲ ਜਾਤੀ ਨੂੰ 25% ਅਤੇ ਅਨੁਸੂਚਿਤ ਜਾਤੀ ਨੂੰ 33% ਸਬਸਿਡੀ
ਐਸ.ਏ.ਐਸ ਨਗਰ 11 ਅਗਸਤ 2022 - ਟਰਾਂਸਪੋਰਟ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕੁਲਦੀਪ ਸਿੰਘ ਜੱਸਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵੱਲ ਡੇਅਰ ਉੱਦਮ ਸਿਖਲਾਈ ਕੋਰਸ ਦਾ ਦੂਜਾ ਬੈਚ 22 ਅਗਸਤ 2022 ਨੂੰ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ। ਇਸ ਬੈਚ ਦੀ ਇੰਟਰਵਿਊ 16 ਅਗਸਤ ਨੂੰ ਚਤਾਮਲੀ ਵਿਖੇ ਹੈ।
ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਗੁਰਿਦਰ ਪਾਲ ਸਿੰਘ ਕਾਹਲੋ ਨੇ ਦੱਸਿਆ ਕਿ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ। ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟ ਘੱਟ ਦਸਵੀਂ ਪਾਸ ਹੋਵੇ।
ਉਨ੍ਹਾਂ ਨੇ ਖਾਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੂੰ 95928– 13411 ਤੇ ਸੰਪਰਕ ਕਰ ਸਕਦੇ ਹੋ ।