ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 9 ਉਮੀਦਵਾਰਾਂ ਦੀ ਚੋਣ
- 15 ਉਮੀਦਵਾਰਾਂ ਨੂੰ ਕੀਤਾ ਸ਼ਾਰਟਲਿਸਟ
- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਾਇਆ ਗਿਆ ਹਫਤਾਵਾਰੀ ਕੈਂਪ
ਹਰੀਸ਼ ਕਾਲੜਾ
ਰੂਪਨਗਰ, 18 ਅਗਸਤ 2022:ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਂਪ ਲਾਇਆ ਜਾਂਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਇਸ ਕੈਂਪ ਵਿੱਚ ਦੋ ਕੰਪਨੀਆਂ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਕੈਂਪ ਵਿੱਚ ਸੱਤਿਆਮਾਈਕਰੋ ਕੈਪੀਟਲ ਲਿਮਟਡ ਦੇ ਨਿਯੋਜਕਾਂ ਵੱਲੋਂ ਫੀਲਡ ਸਟਾਫ਼ (ਬੈਂਕਿੰਗ ਅਤੇ ਫਾਇਨਾਂਸ) ਦੀਆਂ ਅਸਾਮੀਆਂ ਲਈ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਬਾਰਵ੍ਹੀਂ ਅਤੇ ਗ੍ਰੈਜੂਏਸ਼ਨ ਰੱਖੀ ਗਈ ਸੀ। ਇਸ ਕੈਂਪ ਵਿੱਚ 30 ਉਮੀਦਵਾਰਾਂ ਵੱਲੋਂ ਹਿੱਸਾ ਲਿਆ ਗਿਆ ਅਤੇ 9 ਉਮੀਦਵਾਰਾਂ ਦੀ ਮੌਕੇ 'ਤੇ ਹੀ ਚੋਣ ਕੀਤੀ ਗਈ ਅਤੇ 4 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਦੂਸਰੀ ਕੰਪਨੀ ਸੋਨਾਲਿਕਾ ਟਰੈਕਟਰਜ਼ ਪ੍ਰਾਈਵੇਟ ਲਿਮੀਟਡ ਦੇ ਨਿਯੋਜਕਾਂ ਵੱਲੋਂ ਡੀਲਰ ਸੇਲਜ਼ ਪਰਸਨ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਗਈ ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਦਸਵੀਂ ਅਤੇ ਬਾਰਵ੍ਹੀਂ ਸੀ। ਇਸ ਕੈਂਪ ਵਿੱਚ ਉਨ੍ਹਾਂ ਵੱਲੋਂ 11 ਉਮੀਦਵਾਰਾਂ ਨੂੰ ਸ਼ਾਰਟਲਿਸਟ ਗਿਆ ਗਿਆ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਬਿਊਰੋ ਵਿਖੇ ਹਰ ਹਫਤੇ 2 ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਇਸ ਲਈ ਬੇਰੋਜ਼ਗਾਰ ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਕਿ ਆਪਣੀ ਯੋਗਤਾ ਦੇ ਅਨੁਸਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਜਾਣਕਾਰੀ ਐਨ.ਸੀ.ਐਸ. ਪੋਰਟਲ 'ਤੇ ਅਪਲੋਡ ਕੀਤੀ ਜਾਂਦੀ ਹੈ, ਤਾਂ ਜੋ ਉਮੀਦਵਾਰ ਸਮੇਂ ਸਿਰ ਆਪਣੀ ਯੋਗਤਾ ਦੇ ਅਨੁਸਾਰ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਣ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 'ਤੇ ਸੰਪਰਕ ਕਰ ਸਕਦੇ ਹਨ।