ਤਿਰੰਗਾ ਯਾਤਰਾ ਦੌਰਾਨ ਚੰਗੀ ਪੇਸ਼ਕਾਰੀ ਦੇਣ ਵਾਲੇ ਵਿਦਿਆਰਥੀ ਸਨਮਾਨਿਤ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 19 ਅਗਸਤ 2022
ਸਨਾਤਨ ਜਾਗਰਣ ਮੰਚ ਵੱਲੋਂ ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਮੌਕੇ ਤੇ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ ਦੌਰਾਨ ਚੰਗੀ ਪੇਸ਼ਕਾਰੀ ਦੇਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਜਾਗਰਣ ਮੰਚ ਦੇ ਪ੍ਰਧਾਨ ਪਵਨ ਸ਼ਰਮਾ ਨੇ ਦੱਸਿਆ ਕਿ ਗੋਲਡਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਤਿਰੰਗਾ ਯਾਤਰਾ ਦੌਰਾਨ ਦੇਸ਼ ਭਗਤੀ ਤੇ ਬਹੁਤ ਵੀ ਆਕਰਸ਼ਕ ਪੇਸ਼ਕਾਰੀ ਦਿੱਤੀ ਗਈ ਸੀ ਜਿਸ ਕਾਰਨ ਮੰਚ ਵੱਲੋਂ ਇਸ ਗਰੁੱਪ ਵਿਚ ਸ਼ਾਮਲ ਹਰ ਵਿਦਿਆਰਥੀ ਦਾ ਮਹੰਤੋ ਨਾਲ ਸਨਮਾਨ ਕੀਤਾ ਗਿਆ ਹੈ ਅਤੇ ਉਹਨਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਤ ਕੀਤਾ ਗਿਆ ਹੈ।
ਇਸ ਮੌਕੇ ਸਕੂਲ ਦੇ ਐਮ ਡੀ ਮੋਹਿਤ ਮਹਾਜਨ,ਰਵੀ ਮਹਾਜਨ, ਰਮੇਸ਼ ਸ਼ਰਮਾ ,ਦਲਜੀਤ ਕੁਮਾਰ, ਦਿਨੇਸ਼ ਸ਼ਰਮਾ ਆਦਿ ਵੀ ਹਾਜਰ ਸਨ।