ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਵਿੱਚ 2 ਨੌਜਵਾਨਾਂ ਦੀ ਚੋਣ ਅਤੇ 5 ਸ਼ਾਰਟਲਿਸਟ
ਹਰੀਸ਼ ਕਾਲੜਾ
ਰੂਪਨਗਰ,23 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਨਿਰਭਰ ਬਨਾਉਣ ਲਈ ਹਰ ਇੱਕ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਐਚ.ਡੀ.ਐਫ.ਸੀ ਬੈਂਕ ਦੇ ਨਿਯੋਜਕਾਂ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਹਿੱਸਾ ਲੈਣ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੋਨੋ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਸਨ। ਇਸ ਕੈਂਪ ਵਿੱਚ 26 ਉਮੀਦਵਾਰਾਂ ਨੇ ਭਾਗ ਲਿਆ। ਇਸ ਕੈਂਪ ਵਿੱਚ ਮੌਕੇ ਤੇ 2 ਉਮੀਦਵਾਰਾਂ ਦੀ ਚੋਣ ਹੋਈ ਅਤੇ 5 ਉਮੀਦਵਾਰ ਅਗਲੇ ਗੇੜ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤੇ ਗਏ। ਇਸ ਕੈਂਪ ਵਿੱਚੋਂ ਚੁਣੇ ਗਏ ਉਮੀਦਵਾਰਾਂ ਦੀ ਮਹੀਨਾਵਾਰ ਤਨਖਾਹ 10500+ ਇਨਸੇਂਟਿਵ ਉਮੀਦਵਾਰ ਦੇ ਅਹੁੱਦੇ ਦੇ ਆਧਾਰ ਤੇ ਹੋਵੇਗਾ।
ਰੋਜ਼ਗਾਰ ਅਫ਼ਸਰ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਯੋਗਤਾ ਦੇ ਅਨੁਸਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।