ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸਾਈਬਰ ਜਾਗਰੁਕਤਾ ਮੁਹਿੰਮ ਕਰਾਈ ਗਈ
ਹਰੀਸ਼ ਕਾਲੜਾ
ਰੂਪਨਗਰ,6 ਅਕਤੂਬਰ 2022:ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ 'ਸਾਈਬਰ ਜਾਗਰੁਕਤਾ' 'ਤੇ ਇੱਕ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਦੀ ਇੱਕ ਟੀਮ ਨੇ ਵੱਖ-ਵੱਖ ਵਿਭਾਗਾਂ ਨੂੰ ਸਾਈਬਰ ਖਤਰਿਆਂ ਬਾਰੇ ਜਾਗਰੂਕ ਕੀਤਾ।
ਇਸ ਦੌਰਾਨ ਟੀਮ ਵੱਲੋਂ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਆਪਣੇ ਨੈੱਟਵਰਕ ਅਤੇ ਡਾਟਾ ਨੂੰ ਸੁਰੱਖਿਅਤ ਬਣਾਉਣ ਲਈ ਵੱਖ-ਵੱਖ ਤਕਨੀਕਾਂ ਸਾਂਝੀਆਂ ਕੀਤੀਆਂ।
ਟੀਮ ਵੱਲੋਂ ਸਕੂਲ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵੱਖ-ਵੱਖ ਸਾਈਬਰ-ਹਮਲਿਆਂ ਜਾਂ ਵਾਇਰਸਾਂ ਤੋਂ ਆਪਣੀ ਜਾਣਕਾਰੀ ਅਤੇ ਡੇਟਾ ਨੂੰ ਸੁਰੱਖਿਅਤ ਰੱਖਣ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸੂਚਨਾ ਸੁਰੱਖਿਆ ਦੇ ਤਿੰਨ ਮੁੱਖ ਭਾਗ ਹਨ-ਗੁਪਤਤਾ, ਇਕਸਾਰਤਾ ਅਤੇ ਉਪਲੱਬਧਤਾ। ਟੀਮ ਨੇ ਵਿਦਿਆਰਥੀਆਂ ਨੂੰ ਆਪਣੀ ਈਮੇਲ ਅਤੇ ਸੋਸ਼ਲ ਮੀਡੀਆ ਖਾਤੇ ਦੀ ਸੁਰੱਖਿਆ ਲਈ ਮਜ਼ਬੂਤ, ਵਿਲੱਖਣ ਪਾਸਵਰਡ ਵਰਤਡ ਦਾ ਸੁਝਾਅ ਦਿੱਤਾ।