ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਨੇ ਲਗਾਇਆ ਪਲੇਸਮੈਂਟ ਕੈਂਪ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ 6 ਅਕਤੂਬਰ 2022 - ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 6 ਅਕਤੂਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਾਈਟਹੱਟ ਜੂਨੀਅਰ ਅਤੇ ਵਿਸ਼ਾਲ ਮੈਗਾਮਾਰਟ ਆਦਿ ਕੰਪਨੀਆਂ ਦੇ ਨਿਯੋਜਕਾਂ ਵਲੋਂ ਸਮੂਲੀਅਤ ਕੀਤੀ ਗਈ ਅਤੇ 17 ਪ੍ਰਾਰਥੀਆਂ ਨੇ ਪਲੇਸਮੈਂਟ ਕੈਂਪ ਵਿੱਚ ਭਾਗ ਲਿਆ। ਪਲੇਸਮੈਂਟ ਕੈਂਪ ਵਿੱਚ ਮੌਜੂਦ ਪ੍ਰਾਰਥੀਆਂ ਦੀ ਮੌਕੇ ਤੇ ਇੰਟਰਵਿਊ ਕਰਵਾਈ ਗਈ ਅਤੇ 8 ਯੋਗ ਪ੍ਰਾਰਥੀਆਂ ਦੀ ਸ਼ਾਰਟਲਿਸਟਿੰਗ ਕੀਤੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜ਼ਗਾਰ ਉਤਪੱਤੀ,ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਦੇ ਕਮਰਾ ਨੰ 461, ਡੀ.ਏ.ਸੀ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕਰਵਾਇਆ ਗਿਆ ਜਿਸਨੂੰ ਪ੍ਰਾਰਥੀਆਂ ਵਲੋਂ ਭਰਵਾ ਹੁੰਗਾਰਾ ਮਿਲਿਆ।
ਉਕਤ ਕੈਂਪ ਦੋਰਾਨ ਸ੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜਗਾਰ ਉਤਪੱਤੀ,ਹੁਨਰ ਵਿਕਾਸ ਤੇ ਸਿਖਲਾਈ ਅਫਸਰ ਅਤੇ ਡਿ.ਸੀ.ਈ.ਓ ਵਲੋਂ ਮੌਜੂਦ ਪ੍ਰਾਰਥੀਆਂ ਦੀ ਮੌਕੇ ਤੇ ਕਰਿਅਰ ਕਾਊਂਸਲਿੰਗ ਕੀਤੀ ਗਈ ਅਤੇ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜਗਾਰ ਅਤੇ ਸਕਿਲ ਸਕੀਮਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ।