ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸੜਕ ਸੁਰਖਿਆ ਦੇ ਨਿਯਮ ਪਾਲਣਾਂ ਦੀ ਸਹੁੰ ਚੁੱਕੀ
ਦੀਪਕ ਗਰਗ
ਕੋਟਕਪੂਰਾ / ਫਰੀਦਕੋਟ 9 ਦਸੰਬਰ 2022 -ਫ਼ਰੀਦਕੋਟ ਦੇ ਨਾਮਵਰ ਸਕੂਲ ਮਾਊਂਟ ਲਿਟਰਾ ਜ਼ੀ ਸਕੂਲ ਨੇ ਪੰਜਾਬ ਸਰਕਾਰ ਅਤੇ ਜਿਲਾ ਡਿਪਟੀ ਕਮਿਸ਼ਨਰ -ਕਮ – ਮੈਜਿਸ੍ਟ੍ਰੇਟ ਦੇ ਨਿਰਧਾਰਿਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੜਕ ਸੁਰਖਿਆ ਕੰਪੇਨ ਤਹਿਤ ਸਹੁੰ ਚੁਕਵਾਈ ਗਈ ਜਿਸ ਵਿੱਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਭਾਗ ਲਿਆ I ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਇੰਜੀ. ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ ਜੀ ਨੇ ਕਿਹਾ ਕਿ ਸਭ ਵਿਦਿਆਰਥੀਆਂ ਅਤੇ ਸਟਾਫ਼ ਨੇ ਪ੍ਰਣ ਲਿਆ ਕਿ ਓਹ ਹਮੇਸ਼ਾ ਸੜਕ ਨਿਯਮਾਂ ਦੀ ਪਾਲਣਾ ਕਰਨਗੇ ਅਤੇ ਆਪਣੀ ਅਤੇ ਹੋਰਨਾਂ ਦੀ ਜਾਨ- ਮਾਲ ਦੀ ਸੁਰਖਿਆ ਦਾ ਵਿਸ਼ੇਸ਼ ਰੂਪ ਵਿੱਚ ਧਿਆਨ ਰਖਣਗੇ I
ਜੇਕਰ ਸਹੀ ਤਰੀਕੇ ਨਾਲ ਸੜਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਅਨੇਕਾਂ ਅਣਸੁਖਾਵੀਂਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ I ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਸੜਕ ਉੱਪਰ ਵਾਹਨ ਚਲਾਉਂਦੇ ਸਮੇਂ ਸੁਚੇਤ ਰਹੇ I ਸ਼੍ਰੀ ਚਮਨ ਲਾਲ ਗੁਲਾਟੀ ਜੀ ਨੇ ਕਿਹਾ ਕਿ ਮਾਪਿਆਂ ਨੂੰ ਇਸ ਸੰਬੰਧੀ ਵਿਸ਼ੇਸ਼ ਸੁਚੇਤ ਹੋਣਾ ਚਾਹੀਦਾ ਹੈ ਕਿ ਡਰਾਇਵਿੰਗ ਲਾਇਸੰਸ ਬਿਨਾਂ ਬਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦਿੱਤੀ ਜਾਵੇ ਸਕੂਲ ਦੇ ਬੱਸ ਚਾਲਕਾਂ ਨੂੰ ਵੀ ਵਿਸ਼ੇਸ਼ ਤੋਰ ਤੇ ਸੜਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ I ਸ਼੍ਰੀ ਚਮਨ ਲਾਲ ਗੁਲਾਟੀ ਜੀ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ I