ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਨਾਨ-ਟੀਚਿੰਗ ਸਟਾਫ ਦੇ ਬਚਿੱਤਰ ਸਿੰਘ ਚੁਣੇ ਗਏ ਪ੍ਰਧਾਨ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 9 ਦਸੰਬਰ 2022 - ਅੱਜ ਮਾਤਾ ਗੁਜਰੀ ਕਾਲਜ ਦੀ ਨਾਨ-ਟੀਚਿੰਗ ਯੂਨੀਅਨ ਦੀ ਹੋਈ ਇਕੱਤਰਤਾ ਵਿੱਚ ਸਰਬ ਸੰਮਤੀ ਨਾਲ ਸੈਸ਼ਨ 2022-23 ਲਈ ਬਚਿੱਤਰ ਸਿੰਘ ਨੂੰ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਨੂੰ ਸਕੱਤਰ ਚੁਣਿਆ ਗਿਆ।ਇਸ ਤੋਂ ਇਲਾਵਾ ਹਰਮਿੰਦਰਜੀਤ ਸਿੰਘ ਨੂੰ ਮੀਤ ਪ੍ਰਧਾਨ, ਨਰਦੀਪ ਸਿੰਘ ਨੂੰ ਜੁਅਇੰਟ ਸਕੱਤਰ, ਹਰਦੀਪ ਸਿੰਘ ਨੂੰ ਖਜਾਨਚੀ, ਮਨਜਿੰਦਰ ਸਿੰਘ ਨੂੰ ਖਜਾਨਚੀ ਅਤੇ ਵੀਰਦਵਿੰਦਰ ਸਿੰਘ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ।ਬਚਿੱਤਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਇਸ ਇਕੱਤਰਤਾ ਵਿੱਚ ਨਾਨ ਟੀਚਿੰਗ ਦੇ ਤਕਰੀਬਨ 100 ਮੈਂਬਰ ਸ਼ਾਮਲ ਹੋਏ ਜਿਸ ਵਿੱਚ 55 ਰੈਗੂਲਰ ਮੁਲਾਜ਼ਮ ਸਨ। ਕੁੱਝ ਮੈਂਬਰ ਛੁੱਟੀ ਤੇ ਹੋਣ ਕਾਰਨ ਉਨ੍ਹਾਂ ਨੇ ਫੋਨ ਤੇ ਨਵੀਂ ਯੂਨੀਅਨ ਅਤੇ ਉਸ ਦੇ ਅਹੁਦੇਦਾਰਾਂ ਨੂੰ ਆਪਣਾ ਸਮਰਥਨ ਦਿੱਤਾ।
ਨਵੀਂ ਯੂਨੀਅਨ ਦੇ ਅਹੁਦੇਦਾਰਾਂ ਦੇ ਕਾਲਜ ਗਵਨਿੰਗ ਬਾਡੀ ਦੇ ਸਕੱਤਰ ਸ੍ਰ. ਜਗਦੀਪ ਸਿੰਘ ਚੀਮਾ, ਕਾਲਜ ਦੇ ਮੈਨੇਜਮੈਂਟ ਦੇ ਮੈਂਬਰ ਅਤੇ ਸ਼੍ਰੋਮਣੀ ਗੁਰੁਦਵਾਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ੍ਰ. ਅਵਤਾਰ ਸਿੰਘ ਰਿਆ ਅਤੇ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾਂ ਕੀਤਾ। ਯੂਨੀਅਨ ਦੇ ਸਕੱਤਰ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਇਹ ਮੀਟਿੰਗ ਬਹੁਤ ਹੀ ਸਦਭਾਵਨਾਂ ਭਰੇ ਮਾਹੋਲ ਵਿੱਚ ਹੋਈ ਜਿਸ ਵਿੱਚ ਕਾਲਜ ਪ੍ਰਬੰਧਕਾਂ ਨੇ ਨਾਨ ਟੀਚਿੰਗ ਸਟਾਫ ਦੀਆਂ ਮੰਗਾਂ ਸੰਬੰਧੀ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਯੂਨੀਅਨ ਦੇ ਕਾਰਜਕਾਰਣੀ ਮੈਂਬਰ ਵੀ ਚੁਣੇ ਗਏ ਜਿਨ੍ਹਾਂ ਵਿੱਚ ਗੁਰਪਿੰਦਰ ਸਿੰਘ, ਜਸਵਿੰਦਰ ਕੌਰ,ਬਲਜੀਤ ਸਿੰਘ,ਸੁਖਜਿੰਦਰ ਸਿੰਘ,ਸੁਖਦੇਵ ਸਿੰਘ,ਨਿਰਭੈ ਸਿੰਘ, ਸਤਵੰਤ ਸਿੰਘ,ਅਜੀਤਪਾਲ ਸਿੰਘ, ਰਾਜਵਿੰਦਰ ਕੌਰ ਅਤੇ ਗੁਰਨਾਮ ਸਿੰਘ ਨੂੰ ਸ਼ਾਮਿਲ ਕੀਤਾ ਗਿਆ। ਸ੍ਰ. ਜਗਦੀਪ ਸਿੰਘ ਚੀਮਾ, ਸ੍ਰ. ਅਵਤਾਰ ਸਿੰਘ ਰਿਆ ਅਤੇ ਡਾ. ਕਸ਼ਮੀਰ ਸਿੰਘ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਾਲਜ ਦੀ ਤਰੱਕੀ ਵਿੱਚ ਰਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ।