ਗਣਤੰਤਰ ਦਿਵਸ 'ਚ ਈ.ਟੀ.ਟੀ.ਅਧਿਆਪਕਾ ਰਮਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 27 ਜਨਵਰੀ 2023 :ਸਰਕਾਰੀ ਪ੍ਰਾਇਮਰੀ ਹਰਿੰਦਰਾ ਸਕੂਲ ਫ਼ਰੀਦਕੋਟ ਦੀ ਅਧਿਆਪਕਾ ਰਮਨਪ੍ਰੀਤ ਕੌਰ ਨੂੰ ਅਧਿਆਪਨ ਕਿੱਤੇ 'ਚ ਸ਼ਾਨਦਰ ਸੇਵਾਵਾਂ ਪ੍ਰਦਾਨ ਕਰਨ ਤੇ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਕੈਬਨਿਟ ਮੰਤਰੀ ਪੰਜਾਬ ਨੇ ਜ਼ਿਲਾ ਪੱਧਰੀ ਸਮਾਗਮ 'ਚ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸਨਮਾਨਿਤ ਕੀਤਾ । ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ.ਰੂਹੀ ਦੁੱਗ, ਐਸ.ਐਸ.ਪੀ.ਫ਼ਰੀਦਕੋਟ ਰਾਜਪਾਲ ਸਿੰਘ ਸੰਧੂ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜੀਤ ਸਿੰਘ ਢਿਲਵਾਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਜ਼ਿਲਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਸੁਖਵੰਤ ਸਿੰਘ ਹਾਜ਼ਰ ਸਨ ।