ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੇ ਸਟਾਫ ਵੱਲੋਂ ਸਲਾਨਾ ਸਮਾਗਮ ਕਰਵਾਇਆ ਗਿਆ
ਤਰਨਤਾਰਨ ਤੋਂ ਬਲਜੀਤ ਸਿੰਘ ਦੀ ਰਿਪੋਰਟ
ਤਰਨਤਾਰਨ, 8 ਫਰਵਰੀ 2023 - ਪਿੰਡ ਘਰਿਆਲਾ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਸਟਾਫ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀਂ ਸਲਾਨਾ ਸਮਾਗਮ ਕਰਵਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਹਰਬੰਸ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਦਿੱਤੇ ਗਏ ਸਖਤ ਆਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਹ ਪਰੋਗਰਾਮ ਸਰਕਾਰੀ ਕੰਨਿਆ ਸਕੂਲ ਵਿਖੇ ਕਰਵਾਇਆ ਜਾਂਦਾ ਹੈ ਉਨ੍ਹਾਂ ਕਿਹਾ ਕਿ ਅੱਜ ਵੀ ਇਹ ਸਮਾਗਮ ਬੱਚਿਆਂ ਦੇ ਮਾਪੇ ਅਤੇ ਪਿੰਡਾਂ ਦੇ ਮੋਹਤਬਰਾਂ ਨੂੰ ਨਾਲ ਲੈ ਕੇ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਜਿੱਥੇ ਛੋਟੇ-ਛੋਟੇ ਬੱਚਿਆਂ ਵੱਲੋਂ ਕਲਾ ਦੇ ਹੁਨਰ ਹੈ ਉਥੇ ਹੀ ਇਨ੍ਹਾਂ ਬੱਚਿਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰ ਕੇ ਸਮਾਗਮ ਨੂੰ ਚਾਰ ਚੰਨ ਲਾ ਦਿੱਤੇ ਇਸ ਮੌਕੇ ਸਕੂਲ ਵਿੱਚ ਪਹੁੰਚੇ ਬੱਚਿਆਂ ਦੇ ਮਾਤਾ-ਪਿਤਾ ਨੇ ਦੱਸਿਆ ਕਿ ਭਾਵੇਂ ਕਿ ਇਹ ਸਕੂਲ ਸਰਕਾਰੀ ਹੈ ਪਰ ਇਹ ਸਕੂਲ ਵਿਚ ਬੱਚਿਆਂ ਨੂੰ ਵਧੀਆ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ ਦੇ ਸਖਾਏ ਜਾ ਰਹੇ ਹਨ ਉਥੇ ਬੱਚਿਆਂ ਦੀ ਸਿੱਖਿਆ ਮਿਆਰ ਨੂੰ ਉੱਚਾ ਚੁੱਕਣ ਲਈ ਰਾਤ-ਦਿਨ ਸਖ਼ਤ ਮਿਹਨਤ ਕਰ ਰਿਹਾ ਹੈ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਡਿਪਟੀ ਡੀਈਓ ਗੁਰਬਚਨ ਸਿੰਘ ਲਾਲੀ ਨੇ ਇਸ ਸਮਾਗਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਿਸ ਤਰੀਕੇ ਨਾਲ ਬੱਚਿਆਂ ਵੱਲੋਂ ਆਪਣੀ ਕੀਤੀਆਂ ਗਈਆਂ ਹਨ ਉਸਨੂੰ ਵੇਖ ਕੇ ਉਨ੍ਹਾਂ ਦਾ ਮਾਣ ਹੈ ਕਿਉਂਕਿ ਸਰਕਾਰੀ ਸਕੂਲਾਂ ਏਸ ਤਰੀਕੇ ਦੇ ਸਮਾਗਮ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ।