ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਨਤੀਜੇ ਰਹੇ ਸ਼ਾਨਦਾਰ
- ਪ੍ਰਿੰਸੀਪਲ ਤੇ ਸਟਾਫ ਨੇ ਵਿਦਿਆਰਥੀਆਂ ਤੇ ਮਾਪਿਆ ਨੂੰ ਦਿੱਤੀ ਵਧਾਈ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 31 ਮਾਰਚ, 2023 - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਮੁੱਚੇ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਆਪਕ ਯੋਜਨਾ ਤੇ ਕੰਮ ਚੱਲ ਰਿਹਾ ਹੈ। ਸਿੱਖਿਆ ਮੰਤਰੀ ਦੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸੀਨੀ.ਸੈਕੰ.ਸਕੂਲ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਸ਼ੇਸ ਸਨਮਾਨ ਅਤੇ ਵਿਦਿਆਰਥੀਆਂ ਦੇ ਮਾਪਿਆ ਨੂੰ ਇਨ੍ਹਾਂ ਉਪਰਾਲਿਆਂ ਵਿੱਚ ਅਧਿਆਪਕਾ ਤੇ ਵਿਦਿਆਰਥੀਆਂ ਦਾ ਸਹਿਯੋਗ ਦੇਣ ਲਈ ਵਧਾਈ ਦਿੱਤੀ ਗਈ।
ਸਕੂਲ ਦੇ ਪ੍ਰਿੰ.ਨੀਰਜ ਵਰਮਾ ਵੱਲੋਂ ਅੱਜ ਜਮਾਤ ਛੇਵੀਂ ਨਿਮਰਤਪ੍ਰੀਤ ਕੌਰ ਪਹਿਲਾ ਸਥਾਨ, ਮਨਜੋਤ ਕੌਰ ਦੂਜਾ ਸਥਾਨ ਤੇ ਕੁਮਕੁਮ ਨੇ ਤੀਜਾ ਸਥਾਨ ਹਾਸਲ ਕੀਤਾ। ਸੱਤਵੀ ਜਮਾਤ ਰਾਧਿਕਾ ਸ਼ਰਮਾ ਤੇ ਰਿਤਿਕਾ ਨੇ ਪਹਿਲਾ ਸਥਾਨ, ਸ਼ਿਵਾਨੀ ਦੂਜਾ ਸਥਾਨ, ਰੇਮਨਪ੍ਰੀਤ ਕੌਰ ਤੀਜਾ ਸਥਾਨ ਹਾਸਲ ਕੀਤਾ। ਨੋਵੀ ਜਮਾਤ ਵਿੱਚ ਕੋਮਲਜੋਤ ਕੌਰ ਨੇ ਪਹਿਲਾ ਸਥਾਨ, ਮਨਸ਼ਿਕਾ ਕੌਰ ਦੂਜਾ ਸਥਾਨ ਤੇ ਸੁਹਾਨੀ ਤੀਜਾ ਸਥਾਨ ਹਾਸਲ ਕੀਤਾ।
ਸਾਇੰਸ ਵਿੰਚ ਰੇਨੂੰਕਾ ਪਹਿਲਾ, ਕਰਿਤਿਕਾ ਸੈਣੀ ਦੂਜਾ, ਜਸਪ੍ਰੀਤ ਕੌਰ ਤੇ ਗੁਰਸਿਮਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ, ਇਸੇ ਤਰਾਂ ਕਮਰਸ ਵਿੱਚ ਹਰਸਿਮਰਨ ਕੌਰ ਨੇ ਪਹਿਲਾ, ਅਭਿਨੀਤ ਨੇ ਦੂਜਾ ਤੇ ਅਨੂ ਬਾਲਾ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਆਰਟਸ ਵਿੱਚ ਸਾਕਸ਼ੀ ਨੇ ਪਹਿਲਾ, ਅਨੂਪ ਕੌਰ ਨੇ ਦੂਜਾ ਤੇ ਬਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਵੱਡੇ ਮੁਕਾਮ ਹਾਸਲ ਕਰਨ ਲਈ ਸੁੱਭ ਕਾਮਨਾਵਾ ਦਿੱਤੀਆਂ ਗਈਆਂ। ਲੈਕ.ਸੀਮਾ ਜੱਸਲ ਨੇ ਦੱਸਿਆ ਕਿ ਸਕੂਲ ਵਿੱਚ ਬਿਜਨਸ ਬਲਾਸਟਰ ਅਤੇ ਉਚੇਰੀ ਸਿੱਖਿਆ ਲਈ ਵਿਦਿਆਰਥੀਆਂ ਦਾ ਨਿਰੰਤਰ ਮਨੋਬਲ ਵਧਾਇਆ ਜਾ ਰਿਹਾ ਹੈ। ਇਥੇ ਇਹ ਜਿਕਰਯੋਗ ਹੈ ਕਿ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੀਆਂ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾ ਸਿੱਖਿਆ ਦੇ ਨਾਲ ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆ ਵਿੱਚ ਵੀ ਵੱਧ ਚੜ੍ਹ ਕੇ ਭਾਗ ਲੈਦੀਆਂ ਹਨ ਅਤੇ ਨਾਮ ਪ੍ਰਾਪਤ ਕਰਦੀਆਂ ਹਨ।