ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਛੇਵੀਂ ਤੇ ਸੱਤਵੀਂ 'ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ ਕੀਤੇ
ਫ਼ਰੀਦਕੋਟ,1 ਅਪ੍ਰੈਲ ( ਪਰਵਿੰਦਰ ਸਿੰਘ ਕੰਧਾਰੀ ) ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਅੱਜ ਛੇਵੀਂ ਅਤੇ ਸੱਤਵੀਂ ਜਮਾਤ ਦਾ ਨਤੀਜਾ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਮਨਪ੍ਰੀਤ ਸਿੰਘ ਦੀ ਯੋਗ ਸਰਪ੍ਰਸਤੀ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਦੀ ਅਗਵਾਈ ਹੇਠ ਐਲਾਨਿਆ ਗਿਆ |
ਇਸ ਮੌਕੇ ਛੇਵੀਂ, ਸੱਤਵੀਂ ਜਮਾਤਾਂ 'ਚੋ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਗਮੇ ਪਹਿਨਾ ਕੇ, ਪ੍ਰਮਾਣ ਪੱਤਰ ਜਾਰੀ ਕਰਕੇ, ਜੂਮੈਂਟਰੀ, ਟਿਫ਼ਨ, ਮੱਘ ਤੋਹਫ਼ਿਆਂ ਦੇ ਰੂਪ 'ਚ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪਹੁੰਚੇ ਮਾਪਿਆਂ ਨੂੰ ਸਕੂਲ ਦੇ ਮੁਖੀ ਜਸਬੀਰ ਸਿੰਘ ਜੱਸੀ ਨੇ ਸੰਬੋਧਨ ਕਰਦਿਆਂ ਕਿਹਾ ਉਹ ਆਪਣੇ ਬੱਚਿਆਂ ਨੂੰ ਰੈਗੂਲਰ ਸਕੂਲ ਭੇਜਣ ਅਤੇ ਘਰ ਪਹੁੰਚਣ ਤੇ ਬੱਚਿਆਂ ਨੂੰ ਪੜਾਈ ਕਰਨ ਲਈ ਬੈਠਾਉਣ | ਉਨ੍ਹਾਂ ਸਰਕਾਰੀ ਮਿਡਲ ਸਕੂਲ ਪੱਕਾ ਅੰਦਰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਦਾਖਲ ਕਰਾਉਣ | ਇਸ ਮੌਕੇ ਬੱਚਿਆਂ ਨੂੰ ਸਕੂਲ ਮੁਖੀ ਦੇ ਨਾਲ ਮਿਲ ਕੇ ਸਾਇੰਸ ਅਧਿਆਪਕਾ ਕਵਿਤਾ ਚਾਵਲਾ, ਪ੍ਰਵੀਨ ਲਤਾ,ਐਸ.ਐਸ.ਮਾਸਟਰ ਸੁਦੇਸ਼ ਸ਼ਰਮਾ, ਜਸਵਿੰਦਰ ਕੌਰ ਨੇ ਸਨਮਾਨਿਤ ਕੀਤਾ |