ਅਮਰਦੀਪ ਕਾਲਜ ਦਾ ਐਮ.ਕਾਮ ਸਮੈਸਟਰ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 1 ਅਪ੍ਰੈਲ 2023: ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ.ਕਾਮ ਸਮੈਸਟਰ ਪਹਿਲਾ ਕਲਾਸ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਦਿਆਰਥਣ ਅਮਨ ਸਪੁੱਤਰੀ ਸ. ਮਨਜਿੰਦਰ ਸਿੰਘ ਵਾਸੀ ਚੱਕ ਸਾਹਬੂ ਨੇ 74.90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਲਾਸ ‘ਚੋਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਸਿਮਰਨਜੀਤ ਕੌਰ ਸਪੁੱਤਰੀ ਸ. ਗੁਰਵਿੰਦਰ ਸਿੰਘ ਵਾਸੀ ਕੰਗ ਅਰਾਈਆ ਨੇ 74 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਲਾਸ ‘ਚੋ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਪ੍ਰੀਤੀ ਸਪੁੱਤਰੀ ਸ੍ਰੀ ਰਾਕੇਸ਼ ਕੁਮਾਰ ਵਾਸੀ ਕੰਗ ਜਗੀਰ ਨੇ 69.27 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਲਾਸ ‘ਚੋ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।