ਦਸਵੀਂ ਕਲਾਸ ਦੇ ਨਤੀਜਿਆਂ ਦੌਰਾਨ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ, 28ਮਈ 2023: ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਆਉਂਦੇ ਸੇਕਰਡ ਹਾਰਟ ਕਾਨਵੈਂਟ ਸਕੂਲ ਸੰਗਤ ਮੰਡੀ ਦੇ ਵਿਦਿਆਰਥੀਆਂ ਨੇ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਣ ਮਿਲਨ ਪੁੱਤਰੀ ਸੁਨੀਲ ਕੁਮਾਰ ਵਾਸੀ ਸੰਗਤ ਮੰਡੀ ਨੇ650 ਅੰਕਾਂ ਚੋਂ 637 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 11 ਵਾਂ ਅਤੇ ਬਠਿੰਡਾ ਜ਼ਿਲ੍ਹੇ ਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ।
ਇਸ ਤਰ੍ਹਾਂ ਅਰਸ਼ਦੀਪ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ 650 ਚੋਂ 635, ਪਾਹੁਲ ਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਨੇ 650 ਚੋਂ 634, ਸੁਮਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ 650 ਚੋਂ 633, ਅਤੇ ਵਿਦਿਆਰਥੀ ਅਰਮਾਨਦੀਪ ਸਿੰਘ ਪੁੱਤਰ ਗੁਰਵਕੀਲ ਸਿੰਘ ਨੇ 650 ਚੋਂ 632 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਤੇਜ ਸਿੰਘ ਧਾਲੀਵਾਲ ਐਮ ਡੀ ਸੁਖਪਾਲ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੁਮਾਰ, ਦਸਵੀਂ ਜਮਾਤ ਦੀ ਇੰਚਾਰਜ ਅਰਵਿੰਦਰ ਕੌਰ, ਅਧਿਆਪਕਾ ਭਿੰਦਰ ਕੌਰ, ਬਬੀਤਾ ਰਾਣੀ, ਰਜਨੀਸ਼ ਬਾਲਾ, ਸੁਖਜੀਤ ਕੌਰ ਅਤੇ ਪੂਜਾ ਰਾਣੀ ਹਾਜ਼ਰ ਸਨ।