ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਤੁੜ ਦਾ ਨਤੀਜਾ ਸੌ ਫੀਸਦੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,28 ਮਈ 2023 - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿੱਚ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਤੁੜ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ।ਸੰਸਥਾਂ ਦੇ ਮੈਨੇਜਿੰਗ ਡਾਇਰੈਕਟਰ ਸ.ਸੁਖਜੀਤ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਵਾਰ ਸਾਡੀ ਸੰਸਥਾ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਵਿੱਚ ਕਾਰਗੁਜ਼ਾਰੀ ਕਾਬਲੇ ਗੌਰ ਹੁੰਦੀ ਹੈ।ਜਿਸ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਅਮਨਪ੍ਰੀਤ ਕੌਰ ਤੇ ਸਟਾਫ ਦੇ ਅਣਥੱਕ ਮਿਹਨਤ ਨੂੰ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਕੂਲ ਦਾ ਪ੍ਰਾਇਮਰੀ ਅਤੇ ਮਿਡਲ ਕਲਾਸਾਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਸਵੀਂ ਜਮਾਤ ਵਿੱਚ ਅਮਰਦੀਪ ਸਿੰਘ,ਹਰਪ੍ਰਤਾਪ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਸਕੂਲ ਵਿਚੋਂ ਕ੍ਰਮਵਾਰ ਪਹਿਲੇ,ਦੂਜੇ ਅਤੇ ਤੀਜੇ ਸਥਾਨ 'ਤੇ ਰਹੇ। ਸਕੂਲ ਦੇ ਸਮੂਹ ਸਟਾਫ ਵੱਲੋਂ ਬੱਚਿਆਂ ਨੂੰ ਉਹਨਾਂ ਦੀ ਮਿਹਨਤ 'ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਭਵਿੱਖ ਵਿੱਚ ਵੀ ਇੰਜ ਹੀ ਮਹਿਨਤ ਕਰਦਿਆਂ ਮਾਪਿਆਂ ਦਾ ਨਾਮ ਰੌਸ਼ਨ ਕਰਨ।ਇਸ ਮੌਕੇ ਬੱਚਿਆਂ ਦੇ ਨਾਲ ਸਟਾਫ ਮੈਂਬਰ ਮੈਡਮ ਦਿਲਰਾਜ ਕੌਰ,ਲਖਵਿੰਦਰ ਕੌਰ,ਪ੍ਰਭਜੋਤ ਕੌਰ,ਨਵਲਪ੍ਰੀਤ ਕੌਰ,ਅਮਨਪ੍ਰੀਤ ਕੌਰ,ਜਸਪ੍ਰੀਤ ਕੌਰ,ਸਿਮਰਜੀਤ ਕੌਰ,ਕਰਨਜੀਤ ਕੌਰ,ਨਿਮਰਪ੍ਰੀਤ ਕੌਰ,ਅਕਨਪ੍ਰੀਤ ਕੌਰ, ਗਗਨਦੀਪ ਕੌਰ ਆਦਿ ਹਾਜ਼ਰ ਸਨ।