PU ਪਟਿਆਲਾ: ਪ੍ਰੋ. ਵਿਸ਼ਾਲ ਗੋਇਲ ਨੇ ਪ੍ਰੋਫ਼ੈਸਰ ਇੰਚਾਰਜ ਪ੍ਰੀਖਿਆਵਾਂ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 23 ਸਤੰਬਰ 2023- ਪ੍ਰੋ. ਵਿਸ਼ਾਲ ਗੋਇਲ ਨੂੰ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਇੰਚਾਰਜ ਪ੍ਰੀਖਿਆਵਾਂ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਆਪਣਾ ਇਹ ਨਵਾਂ ਅਹੁਦਾ ਸੰਭਾਲ਼ ਲਿਆ ਹੈ। ਅਹੁਦਾ ਸੰਭਾਲਣ ਦੀ ਇਸ ਰਸਮ ਮੌਕੇ ਵਾਈਸ ਚਾਂਸਲਰ ਪ੍ਰੋ ਅਰਵਿੰਦ, ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ, ਰਜਿਸਟਰਾਰ ਪ੍ਰੋ. ਨਵਜੋਤ ਕੌਰ, ਪ੍ਰੋਫ਼ੈਸਰ ਇੰਚਾਰਜ ਵਿੱਤ ਡਾ. ਪ੍ਰਮੋਦ ਅੱਗਰਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।
ਵਾਈਸ ਚਾਂਸਲਰ ਪ੍ਰੋ ਅਰਵਿੰਦ ਨੇ ਇਸ ਮੌਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਪ੍ਰੋ. ਵਿਸ਼ਾਲ ਪਹਿਲਾਂ ਵੀ ਯੂਨੀਵਰਸਿਟੀ ਵਿਖੇ ਵੱਖ-ਵੱਖ ਜ਼ਿੰਮੇਵਾਰ ਅਹੁਦਿਆਂ ਉੱਤੇ ਤਾਇਨਾਤ ਰਹੇ ਹਨ। ਯੂਨੀਵਰਸਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਉਹ ਸਮੇਂ ਸਮੇਂ ਉਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ਼ ਨਿਭਾਉਂਦੇ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪ੍ਰੀਖਿਆ ਸ਼ਾਖਾ ਦੇ ਕੰਮਕਾਜ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਵਿੱਚ ਪ੍ਰੋ. ਵਿਸ਼ਾਲ ਆਪਣਾ ਭਰਪੂਰ ਯੋਗਦਾਨ ਪਾਉਣਗੇ।