ਸਕੂਲਾਂ ਵਿਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਵੱਛਤਾ ਸਬੰਧੀ ਕੀਤਾ ਜਾਗਰੂਕ
15 ਸਤੰਬਰ ਤੋਂ 2 ਅਕਤੂਬਰ ਤੱਕ ਜਾਰੀ ਰਹੇਗੀ ਮੁਹਿੰਮ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ , 23 ਸਤੰਬਰ 2023 : ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ 15 ਸਤੰਬਰ ਤੋਂ 2 ਅਕਤੂਬਰ ਤੱਕ “ਸਵੱਛਤਾ ਹੀ ਸੇਵਾ” ਪੰਦਰਵਾੜਾ ਚਲਾਈਆਂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਵੱਖ-ਵੱਖ ਸਕੂਲਾ ਵਿਚ ਜਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਕਾਰਜਕਾਰੀ ਇੰ. ਹਰਜੀਤਪਾਲ ਸਿੰਘ ਮੰਡਲ ਸ੍ਰੀ ਅਨੰਦਪੁਰ ਸਾਹਿਬ ਨੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲਾਂ ਵਿੱਚ ਸਾਫ ਸਫਾਈ, ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖੋ-ਵੱਖਰਾ ਕਰਨ ਬਾਰੇ ਜਾਗਰੂਕਤਾ ਫੈਲਾਉਣਾ, ਸਕੂਲੀ ਬੱਚਿਆਂ ਅਤੇ ਸਟਾਫ਼ ਨਾਲ ਮਿਲ ਕੇ ਸਕੂਲ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵਿਦਿਆਰਥੀਆਂ ਦੇ ਰੋਲ ਮਾਡਲ ਹਨ, ਵਿਦਿਆਰਥੀਆਂ ਵੱਲੋਂ ਆਪਣੇ ਘਰਾਂ ਤੇ ਆਲਾ ਦੁਆਲਾ ਸਵੱਛ ਰੱਖਣ ਲਈ ਆਪਣੇ ਘਰ ਜਾ ਕੇ ਵਿਚਾਰ ਸਾਝੇ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ, ਕਿਉਕਿ ਸਵੱਛਤਾ ਹੀ ਸਵੱਸਥ ਰਹਿਣ ਦਾ ਮੰਤਰ ਹੈ। ਗੰਦਗੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਦੇ ਬੁਰੇ ਪ੍ਰਭਾਵ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਰਾਏਪੁਰ ਸਾਹਨੀ ਤੇ ਲੋਦੀਪੁਰ ਦੇ ਵਿਦਿਆਰਥੀਆਂ ਨੇ ਸਵੱਛਤਾ ਨੂੰ ਅਪਨਾਉਣ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।